10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਡਿਫੈਂਸ ਕਾਲੋਨੀ ਨਾਭਾ ਵਿਖੇ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 04-01-2026
ਨਾਭਾ, 3 ਜਨਵਰੀ (ਜਗਨਾਰ ਸਿੰਘ ਦੁਲੱਦੀ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਸਥਾਨਕ ਡਿਫੈਂਸ ਕਲੋਨੀ ਵਿਖੇ ਲੰਗਰ ਲਗਾਇਆ ਗਿਆ | ਸਰਬਜੀਤ ਸਿੰਘ ਧੀਰੋ ਮਾਜਰਾ ਨੇ ਗੁਰੂ ਸਾਹਿਬਾਨ ਦੇ ਪਰਿਵਾਰ ਵਲੋਂ ਦਿੱਤੀਆਂ ਸ਼ਹੀਦੀਆਂ ਨੂੰ ਨਮਸਤਕ ਹੁੰਦੇ ਹੋਏ ਕਿਹਾ ਕੀ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪੂਰੀ ਦੁਨੀਆਂ ਵਿਚ ਸਤਿਕਾਰਿਆ ਜਾਂਦਾ ਹੈ ਕਿਉਂ ਕਿ ਸਾਹਿਬਜ਼ਾਦਿਆਂ ਵਲੋਂ ਸੱਚ ਅਤੇ ਨਿਆ ਲਈ ਮਾਣ ਨਾਲ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਗਈਆਂ ਸਨ | ਜਸਪਾਲ ਸਿੰਘ ਸਾਬਕਾ ਸਰਪੰਚ ਉੱਪਲਾ ਅਤੇ ਦਲੇਰ ਸਿੰਘ ਨੇ ਕਿਹਾ ਕਿ ਧੰਨ ਧੰਨ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਰਬੱਤ ਦੇ ਭਲੇ ਦਾ ਸੰਦੇਸ਼ ਹੈ | ਉਨ੍ਹਾਂ ਕਿਹਾ ਕਿ ਨਵੀਂ ਪੀੜੀ ਨੂੰ ਸਿੱਖੀ ਇਤਿਹਾਸ ਬਾਰੇ ਦੱਸਣਾ ਸਾਡਾ ਮੁੱਢਲਾ ਫਰਜ਼ ਹੈ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਸਰਬਜੀਤ ਸਿੰਘ ਧੀਰੋ ਮਾਜਰਾ, ਜਸਪਾਲ ਸਿੰਘ ਸਾਬਕਾ ਸਰਪੰਚ ਉਪਲਾ, ਪ੍ਰੇਮ ਸਿੰਘ, ਹਰਸ਼ਵਿੰਦਰ ਸਿੰਘ ਸੰਜੀਵ ਕੁਮਾਰ ਗੁਪਤਾ,ਦਲੇਰ ਸਿੰਘ, ਨਿਰਭੈ ਸਿੰਘ, ਭਗਵੰਤ ਸਿੰਘ, ਗੁਰਦੇਵ ਸਿੰਘ, ਹਰਵਿੰਦਰ ਸਿੰਘ ਚੱਠਾ, ਦੀਦਾਰ ਸਿੰਘ, ਕਾਕਾ ਠੇਕੇਦਾਰ ਆਦਿ ਕਲੋਨੀ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਪਿੰਡ ਛੀਟਾਂਵਾਲਾ ਤੋਂ ਪਿੰਡ ਅਲੀਪੁਰ ਸੜਕ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਰਣਧੀਰ ਸਿੰਘ ਰੱਖੜਾ ਨੂੰ ਪਟਿਆਲਾ ਦਿਹਾਤੀ ਦਾ ਪ੍ਰਧਾਨ ਬਣਾਉਣ 'ਤੇ ਹਲਕਾ ਘਨੌਰ ਦੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ
Ad Position 24