10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਧਾਇਕ ਦੇਵ ਮਾਨ ਨੇ ਪਿੰਡ ਛੀਟਾਂਵਾਲਾ ਤੋਂ ਪਿੰਡ ਅਲੀਪੁਰ ਸੜਕ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 04-01-2026
ਨਾਭਾ, 3 ਜਨਵਰੀ (ਕਰਮਜੀਤ ਸਿੰਘ)-ਪਿੰਡ ਛੀਟਾਂਵਾਲਾ ਤੋਂ ਅਲੀਪੁਰ ਬਾਜੀਗਰ ਬਸਤੀ ਤੱਕ 2.31 ਕਿੱਲੋਮੀਟਰ ਤਕਰੀਬਨ 58.76 ਲੱਖ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਵਲੋਂ ਰੱਖਿਆ ਗਿਆ | ਇਸ ਮੌਕੇ ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਹਲਕਾ ਨਾਭਾ ਵਿਚ ਸੜਕਾਂ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਆਉਣ ਵਾਲੇ ਦਿਨਾਂ ਵਿਚ ਇਹ ਸਾਰੀਆਂ ਸੜਕਾਂ ਬਣ ਕੇ ਤਿਆਰ ਹੋ ਜਾਣ ਗਈਆਂ ਜਿਸ ਨਾਲ ਲੋਕਾਂ ਨੂੰ ਆਉਣ ਜਾਣ ਵਿਚ ਆ ਰਹੀਆਂ ਪ੍ਰੇਸ਼ਾਨੀਆਂ ਛੁਟਕਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਪਿੰਡ ਅਲੀਪੁਰ ਸਮੁੱਚੀ ਪੰਚਾਇਤ ਤੇ ਇਲਾਕੇ ਦੇ ਲੋਕਾਂ ਕਈ ਸਾਲਾ ਤੋਂ ਵੱਡੀ ਮੰਗ ਪੂਰੀ ਹੋਣ ਜਾ ਰਹੀ ਹੈ ਇਸ ਮੌਕੇ ਉਨ੍ਹਾਂ ਦੇ ਨਾਲ ਰਾਜਵੰਤ ਸਿੰਘ ਘੁੱਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਧਰਮਿੰਦਰ ਸਿੰਘ ਸੁੱਖੇਵਾਲ, ਗੁਰਲਾਲ ਸਿੰਘ ਮੱਲੀ ਚੇਅਰਮੈਨ, ਭਿੰਦਾ ਅਲੀਪੁਰ, ਰਣਜੀਤ ਪਾਸਟਰ, ਭੁਪਿੰਦਰ ਸਿੰਘ ਕੱਲਰ ਮਾਜਰੀ ਮੈਂਬਰ ਬਲਾਕ ਸੰਮਤੀ, ਜਸਵੀਰ ਸਿੰਘ ਵਜੀਦਪੁਰ, ਅਮਨਦੀਪ ਸਿੰਘ ਸਰਪੰਚ ਕੋਟ ਕਲਾਂ, ਜਸਵਿੰਦਰ ਸਿੰਘ ਅੱਚਲ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ, ਮਜ਼ਦੂਰ ਆਗੂ ਮੁਕੇਸ਼ ਮਲੌਦ ਨੰੂ ਤੁਰੰਤ ਰਿਹਾਅ ਕਰੇ-ਗੈਸ ਵਰਕਰ ਯੂਨੀਅਨ ਦੇ ਕਾਰਕੁੰਨ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਡਿਫੈਂਸ ਕਾਲੋਨੀ ਨਾਭਾ ਵਿਖੇ ਲੰਗਰ ਲਗਾਇਆ
Ad Position 24