ਪਟਿਆਲਾ, 3 ਜਨਵਰੀ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਪਟਿਆਲਾ (ਸ਼ਹਿਰੀ) ਹਲਕੇ ਦੀ ਸੰਗਠਨਾਤਮਕ ਮੀਟਿੰਗ ਹੋਈ | ਮੀਟਿੰਗ ਵਿਚ ਹਲਕਾ ਸੰਗਠਨ ਇੰਚਾਰਜ ਕੁੰਦਨ ਗੋਗੀਆ, ਕਨੌਜੀਆ ਵੈੱਲਫੇਅਰ ਬੋਰਡ ਪੰਜਾਬ ਦੇ ਮੈਂਬਰ ਵਿਜੈ ਕਨੌਜੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਮੋਨਿਕਾ ਸ਼ਰਮਾ, ਜ਼ੋਨਲ ਮੀਡੀਆ ਸਕੱਤਰ ਮਹਿੰਦਰ ਮੋਹਨ, ਟਰੇਡ ਵਿੰਗ ਦੇ ਜ਼ੋਨਲ ਇੰਚਾਰਜ ਸੰਜੀਵ ਗੁਪਤਾ, ਜ਼ਿਲ੍ਹਾ ਸੰਗਠਨ ਸਕੱਤਰ ਅਮਿਤ ਡਾਬੀ, ਮਹਿਲਾ ਵਿੰਗ ਦੇ ਨਵਨਿਯੁਕਤ ਜ਼ਿਲ੍ਹਾ ਕੋਆਰਡੀਨੇਟਰ ਆਰਤੀ ਗੁਪਤਾ, ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਐਡਵੋਕੇਟ ਵਿਨੋਦ ਸਿੰਗਲਾ, ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਮੀਤ ਤਕੇਜਾ, ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰਪਾਲ ਸਿੰਘ ਅਤੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਅਤੇ ਵਿੰਗਾਂ ਦੇ ਅਹੁਦੇਦਾਰ ਹਾਜ਼ਰ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਹਿਤਾ ਨੇ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਮੀਟਿੰਗਾਂ ਕਰਨੀ ਬਹੁਤ ਜ਼ਰੂਰੀ ਹਨ ਤਾਂ ਜੋ ਹਰ ਵਰਕਰ ਅਤੇ ਵੋਟਰ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦੀ ਪੂਰੀ ਜਾਣਕਾਰੀ ਮਿਲ ਸਕੇ | ਸ੍ਰੀ ਮਹਿਤਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਬੂਥ ਪੱਧਰ ਤੱਕ ਦੇ ਆਗੂਆਂ ਅਤੇ ਵਰਕਰਾਂ ਨੂੰ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਹੋਵੇਗਾ | ਨਵੇਂ ਨਿਯੁਕਤ ਹੋਏ ਅਹੁਦੇਦਾਰਾਂ ਆਰਤੀ ਗੁਪਤਾ ਕੋਆਰਡੀਨੇਟਰ ਮਹਿਲਾ ਵਿੰਗ, ਰੂਬੀ ਭਾਟੀਆ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਅਮਨਦੀਪ ਜੌਲੀ ਬਲਾਕ ਪ੍ਰਧਾਨ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਲਕਾ ਮੀਡੀਆ ਕੋਆਰਡੀਨੇਟਰ ਸੰਦੀਪ ਬੰਧੂ, ਜ਼ਿਲ੍ਹਾ ਮੀਡੀਆ ਸਕੱਤਰ ਗੱਜਣ ਸਿੰਘ, ਹਲਕਾ ਮੀਡੀਆ ਸਕੱਤਰ ਜਸਵਿੰਦਰ ਸਿੰਘ, ਨਸ਼ਾਮੁਕਤੀ ਮੋਰਚਾ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ, ਹਲਕਾ ਯੂਥ ਵਿੰਗ ਕੋਆਰਡੀਨੇਟਰ ਹਰਮਨਜੀਤ ਸਿੰਘ ਸੰਧੂ, ਹਲਕਾ ਕੋਆਰਡੀਨੇਟਰ ਸੋਸ਼ਲ ਮੀਡੀਆ ਦੀਪਕ ਮਹਿਰਾ, ਹਲਕਾ ਕੋਆਰਡੀਨੇਟਰ ਟਰੇਡ ਵਿੰਗ ਪੁਨੀਤ ਬੁੱਧੀਰਾਜਾ, ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਸੁਸ਼ੀਲ ਮਿੱਡਾ, ਕਿ੍ਸ਼ਨ ਕੁਮਾਰ, ਜਗਤਾਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ |