10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਧਾਇਕ ਜੌੜਾਮਾਜਰਾ ਨੇ ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ

Ad Position 21
No active advertisement
ਅਜੀਤ ਡੈਸਕ 04-01-2026
ਸਮਾਣਾ, 3 ਜਨਵਰੀ (ਪ੍ਰੀਤਮ ਸਿੰਘ ਨਾਗੀ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ | ਇਸ ਮੌਕ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ)-2.0 ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲਾਭਪਾਤਰੀ ਨੂੰ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ | ਉਨ੍ਹਾਂ ਨੇ ਲਾਭਪਾਤਰੀਆਂ ਨੂੰ ਨਵੇਂ ਸਾਲ 'ਤੇ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਸਹਾਇਤਾ ਮਿਲਣ ਦੀ ਵੀ ਵਧਾਈ ਦਿੱਤੀ | ਹਲਕਾ ਵਿਧਾਇਕ ਨੇ ਦੱਸਿਆ ਕਿ ਇਕੱਲੇ ਹਲਕਾ ਸਮਾਣਾ ਅੰਦਰ 1000 ਦੇ ਕਰੀਬ ਲੋੜਵੰਦਾਂ ਨੂੰ ਆਪਣੇ ਮਕਾਨ ਬਣਾਉਣ ਲਈ ਸਹਾਇਤਾ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇੱਕ ਲੋੜਵੰਦ ਵਿਅਕਤੀ ਲਈ ਸਿਰ ਦੀ ਛੱਤ ਮਿਲ ਜਾਵੇ ਤਾਂ ਉਸ ਲਈ ਬਹੁਤ ਵੱਡੀ ਸਹਾਇਤਾ ਹੋ ਜਾਂਦੀ ਹੈ ਅਤੇ ਇਹ ਕਾਰਜ ਕਰਕੇ ਪੰਜਾਬ ਸਰਕਾਰ ਨੇ ਲੋੜਵੰਦਾਂ ਦੀ ਬਾਂਹ ਫੜੀ ਹੈ | ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਲਈ ਕਿਸੇ ਸਿਫ਼ਾਰਸ਼ ਦੀ ਕੋਈ ਲੋੜ ਨਹੀਂ ਹੈ ਅਤੇ ਇਹ ਕਾਰਜ ਬਿਨਾਂ ਕਿਸੇ ਵਿਤਕਰੇ ਦੇ ਕੀਤਾ ਗਿਆ ਹੈ | ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦਾ ਲਾਭ ਦੇਣ ਦੇ ਕੀਤੇ ਗਏ ਫ਼ੈਸਲੇ ਨੂੰ ਲੋਕ ਪੱਖੀ ਤੇ ਅਹਿਮ ਫ਼ੈਸਲਾ ਦੱਸਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਦਾ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਰਾਜ ਭਰ 'ਚ 65 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ | ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਮੈਂਬਰ ਜ਼ਿਲ੍ਹਾ ਪਰਿਸ਼ਦ ਗੁਰਦੇਵ ਸਿੰਘ ਟਿਵਾਣਾ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਕੌਂਸਲਰਾਂ ਸਮੇਤ ਗੋਪਾਲ ਕਿ੍ਸ਼ਨ, ਸ਼ੰਕਰ ਜਿੰਦਲ, ਦੀਪਕ ਵਧਵਾ, ਰਣਜੀਤ ਸਿੰਘ ਰਾਣਾ ਮਿਆਲਾ, ਸੁਨੈਨਾ ਮਿੱਤਲ, ਰਾਜ ਕੁਮਾਰ, ਵਿਸ਼ਾਲ ਜਿੰਦਲ, ਸੰਦੀਪ ਲੂੰਬਾ, ਸੰਜੇ ਮੰਤਰੀ, ਸੰਜੇ ਸਾਹਨੀ, ਅਨਿਲ ਗੋਇਲ, ਵਿਕਾਸ ਵਰਮਾ, ਸੁਰਜੀਤ ਦਹੀਆ, ਪਾਰਸ ਸ਼ਰਮਾ, ਅਮਿਤ ਧਾਲੀਵਾਲ, ਰਵਿੰਦਰ ਸੋਹਲ, ਰਵੀ ਰੰਧਾਵਾ, ਰੰਮੀ ਸ਼ਰਮਾ ਤੇ ਹੋਰ ਪਤਵੰਤੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂਆਂ ਨੇ ਸੁਰਜੀਤ ਸਿੰਘ ਰੱਖੜਾ ਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦਾ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਮੀਟਿੰਗ
Ad Position 24