ਨਾਭਾ, 3 ਜਨਵਰੀ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਬੁਲਾਰੇ ਅਤੇ ਹਲਕਾ ਇੰਚਾਰਜ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਵਲੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦਾ ਸਨਮਾਨ ਕੀਤਾ ਗਿਆ | ਐਡਵੋਕੇਟ ਸ਼ਾਹਪੁਰ ਨੇ ਕਿਹਾ ਕਿ ਇਹ ਸਨਮਾਨ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਉੱਚ ਤਾਕਤੀ ਕਮੇਟੀ (ਪੀ.ਏ.ਸੀ.) ਦਾ ਮੈਂਬਰ ਚੁਣੇ ਜਾਣ ਅਤੇ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ 'ਚ ਕੀਤਾ ਗਿਆ | ਇਸ ਮੌਕੇ ਸਮੁੱਚੇ ਆਗੂਆਂ ਨੇ ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਇਨ੍ਹਾਂ ਅਹਿਮ ਨਿਯੁਕਤੀਆਂ ਲਈ ਤਹਿ ਦਿਲੋਂ ਧੰਨਵਾਦ ਕੀਤਾ | ਉਪਰੰਤ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮੁੜ ਪੁਨਰ ਸੁਰਜੀਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਕਮਾਨ ਮਿਲਣ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਇਸ ਨਾਲ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ | ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਰਣਧੀਰ ਸਿੰਘ ਰੱਖੜਾ ਨੇ ਇਸ ਮਾਣ-ਸਤਿਕਾਰ ਲਈ ਐਡਵੋਕੇਟ ਸ਼ਾਹਪੁਰ ਅਤੇ ਹਲਕੇ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਚੜ੍ਹਦੀਕਲਾ ਲਈ ਮਿਲ ਕੇ ਚੱਲਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਤੋਂ ਇਲਾਵਾ ਸਾਬਕਾ ਚੇਅਰਮੈਨ ਜਥੇਦਾਰ ਧਰਮ ਸਿੰਘ ਧਾਰੋਂਕੀ, ਧਰਮਿੰਦਰ ਸਿੰਘ ਭੋਜੋਮਾਜਰੀ, ਅਨਿਲ ਗੁਪਤਾ, ਜਥੇਦਾਰ ਗੁਰਮੀਤ ਸਿੰਘ ਕੋਟ, ਬਹਾਦਰ ਸਿੰਘ ਟੌਹੜਾ, ਹਰਭਜਨ ਸਿੰਘ ਟੌਹੜਾ, ਬਲਦੇਵ ਸਿੰਘ ਗੁਰਦਿੱਤਪੁਰਾ, ਮਨਜੀਤ ਸਿੰਘ ਮੱਲੇਵਾਲ, ਸੁਖਵਿੰਦਰ ਸਿੰਘ ਗਦਾਈਆ, ਰਣਜੀਤ ਸਿੰਘ ਰਾਮਗੜ੍ਹ, ਬੇਅੰਤ ਸਿੰਘ ਸੁੱਖੇਵਾਲ, ਮਨਜੀਤ ਸਿੰਘ ਮੱਲੇਵਾਲ, ਹਰਵਿੰਦਰ ਸਿੰਘ ਭੋਲਾ, ਜਰਨੈਲ ਸਿੰਘ ਨੰਬਰਦਾਰ, ਰਵਿੰਦਰ ਸਿੰਘ ਸਹੌਲੀ ਸਮੇਤ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ |