15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੰਬੂਆਂ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-01-2026
ਦੇਵੀਗੜ੍ਹ, 4 ਜਨਵਰੀ (ਰਾਜਿੰਦਰ ਸਿੰਘ ਮੌਜੀ)-ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪਿੰਡ ਭੰਬੂਆਂ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ | ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਿੰਡ ਭੰਬੂਆਂ ਤੋਂ ਆਰੰਭ ਹੋਇਆ | ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਪਿੰਡ ਭੰਬੂਆਂ ਤੋਂ ਰਵਾਨਾ ਹੋ ਕੇ ਇਹ ਨਗਰ ਕੀਰਤਨ ਦੇਵੀਗੜ੍ਹ ਦੇ ਮੁੱਖ ਬਾਜ਼ਾਰਾਂ ਵਿਚੋਂ ਗੁਜ਼ਰਿਆ ਜਿੱਥੇ ਥਾਂ-ਥਾਂ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਇਸ ਦਾ ਨਿੱਘਾ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਦੇਵੀਗੜ੍ਹ ਤੋਂ ਹੁੰਦਾ ਹੋਇਆ ਛੰਨਾ ਮੋੜ ਪਹੁੰਚਿਆ ਅਤੇ ਉੱਥੋਂ ਵਾਪਸੀ ਕਰਦਿਆਂ ਸ਼ਾਮ ਨੂੰ ਪਿੰਡ ਭੰਬੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤੀ ਕੀਤੀ ਗਈ | ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸੀਨੀਅਰ ਆਗੂ ਅਤੇ ਹਲਕਾ ਸਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਮਸੀਂਗਣ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਬੀਬੀਆਂ, ਬੱਚੇ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ ਜਿਨ੍ਹਾਂ ਵਿਚ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਆਤਮਾ ਸਿੰਘ, ਮਨਜੀਤ ਸਿੰਘ ਨਿਹੰਗ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕੇ 'ਚ ਪੈ ਰਹੀ ਹੱਡ ਚੀਰਵੀਂ ਠੰਢ ਨੇ ਜਨ ਜੀਵਨ ਨੂੰ ਲਾਈਆਂ ਬਰੇਕਾਂ ਅਗਲੀ ਖ਼ਬਰ ਦੀ ਜਰਗੜੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਨੇ ਜਰਗੜੀ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ
Ad Position 24