15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮੋਟਰਸਾਈਕਲ ਸਵਾਰ ਔਰਤ ਦੀ ਚੇਨ ਖੋਹ ਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 05-01-2026
ਪਟਿਆਲਾ, 4 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਬਾਰਾ ਕੂਆ ਮਾਡਲ ਟਾਊਨ ਲਾਗੇ ਈ-ਰਿਕਸ਼ੇ 'ਚ ਬੈਠੀ ਜਾ ਰਹੀ ਔਰਤ ਦੀ ਸੋਨੇ ਦੀ ਚੇਨ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਝਪਟ ਕੇ ਫ਼ਰਾਰ ਹੋ ਗਿਆ | ਉਕਤ ਸ਼ਿਕਾਇਤ ਰਿੰਪਲ ਸ਼ਰਮਾ ਵਾਸੀ ਪਟਿਆਲਾ ਨੇ ਥਾਣਾ ਸਿਵਲ ਲਾਇਨ ਵਿਖੇ ਦਰਜ ਕਰਵਾਈ ਕਿ ਉਹ ਪਿਛਲੇ ਦਿਨੀਂ ਮਾਡਲ ਟਾਊਨ ਲਾਗੇ ਈ-ਰਿਕਸ਼ੇ 'ਚ ਬੈਠੀ ਜਾ ਰਹੀ ਸੀ | ਇਸ ਦੌਰਾਨ ਮੋਟਰਸਾਈਕਲ 'ਤੇ ਨੌਜਵਾਨ ਆਇਆ ਤੇ ਉਸ ਦੇ ਗਲ 'ਚ ਪਾਈ ਦੋ ਤੋਲੇ ਦੀ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਿਆ ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਹਰਿੰਦਰਪਾਲ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਹਲਕੇ 'ਚ ਪੈ ਰਹੀ ਹੱਡ ਚੀਰਵੀਂ ਠੰਢ ਨੇ ਜਨ ਜੀਵਨ ਨੂੰ ਲਾਈਆਂ ਬਰੇਕਾਂ
Ad Position 24