ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਅਜੀਤ ਡੈਸਕ
05-01-2026
ਨਗਰ ਕੀਰਤਨ 'ਚ ਵੱਖ-ਵੱਖ ਤਰ੍ਹਾਂ ਦੇ ਬੈੱਡ ਅਤੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਵਿਖਾਏ | ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਗੁਰੂ ਗੋਬਿੰਦ ਸਿੰਘ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾਈਆਂ | ਨਗਰ ਕੀਰਤਨ ਦਾ ਵਾਰਡ ਨੰਬਰ 8 ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਪੁੱਜਣ 'ਤੇ ਬਾਬਾ ਦਿਲਬਾਗ ਸਿੰਘ ਬਾਘਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਪੰਜ ਪਿਆਰਿਆਂ ਨੂੰ ਸਤਿਕਾਰ ਵਜੋਂ ਸਿਰੋਪਾਓ ਭੇਟ ਕੀਤੇ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਦਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਧਾਰਮਿਕ ਸਥਾਨਾਂ 'ਤੇ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਹੀ ਸੰਗਤਾਂ ਲਈ ਬ੍ਰੈੱਡ ਪਕੌੜਿਆਂ, ਬਿਸਕੁਟ, ਚਾਹ, ਦੁੱਧ, ਕੜਾਹ, ਪ੍ਰਸ਼ਾਦਿਆਂ ਦਾ ਲੰਗਰ ਵਰਤਾਇਆਂ ਗਿਆ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋ ਹੁੰਦਾ ਹੋਇਆ ਅੰਤ ਸ਼ਾਮ ਵੇਲੇ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦੀ ਸੇਵਾ ਕਰ ਰਹੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |