15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਾਂਗਰਸੀ ਆਗੂਆਂ ਨੇ ਕੀਤਾ ਨਵੇਂ ਮਨਰੇਗਾ ਕਾਨੂੰਨਾਂ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 05-01-2026
ਪਟਿਆਲਾ, 4 ਜਨਵਰੀ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੀ ਵਿਸ਼ੇਸ਼ ਮੀਟਿੰਗ ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੀ ਅਗਵਾਈ ਹੇਠ ਹੋਟਲ ਐਮ.ਐਲ. ਪ੍ਰਾਈਡ ਵਿਖੇ ਹੋਈ | ਜਿਸ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਹਰਿੰਦਰਪਾਲ ਸਿੰਘ ਹੈਰੀਮਾਨ, ਦਰਬਾਰਾ ਸਿੰਘ ਬਣਵਾਲਾ, ਨਛੱਤਰ ਸਿੰਘ ਰਾਈਾਮਾਜਰਾ, ਬਲਿਹਾਰ ਸਿੰਘ ਸਮਸ਼ਪੁਰ, ਬ੍ਰਹਮ ਮਹਿੰਦਰਾ ਵਲੋਂ ਹਰਬੀਰ ਢੀਂਡਸਾ ਅਤੇ ਸਮੁੱਚੇ ਬਲਾਕ ਪ੍ਰਧਾਨ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ 10 ਜਨਵਰੀ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਵੇਂ ਬਣੇ ਮਨਰੇਗਾ ਕਾਨੂੰਨਾਂ ਦੇ ਵਿਰੋਧ ਵਿਚ ਯਾਤਰਾ ਕੱਢ ਰਹੇ ਹਨ ਜਿਸ ਦੌਰਾਨ ਉਹ ਰਾਜਪੁਰਾ ਤੇ ਸੰਗਰੂਰ ਵਿਖੇ ਰੈਲੀ ਦੇ ਰੂਪ ਵਿਚ ਮਨਰੇਗਾ ਮਜ਼ਦੂਰਾਂ ਤੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਵੀ ਕਰਨਗੇ | ਰੰਧਾਵਾ ਨੇ ਦੱਸਿਆ ਕਿ ਰਾਜਪੁਰਾ ਰੈਲੀ ਦੀ ਦੇਖ-ਰੇਖ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਸੰਗਰੂਰ ਵਿਖੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਕਰਨਗੇ | ਇਸ ਮੌਕੇ ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਤੇ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇਗੀ | ਬੀਬੀ ਰੰਧਾਵਾ ਨੇ ਦੱਸਿਆ ਕਿ ਰਾਜਪੁਰਾ ਵਿਖੇ ਹਲਕਾ ਰਾਜਪੁਰਾ, ਸਨੌਰ, ਪਟਿਆਲਾ, ਸ਼ੁਤਰਾਣਾ, ਨਾਭਾ ਤੇ ਘਨੌਰ ਦੇ ਵਰਕਰ ਸ਼ਿਰਕਤ ਕਰਨਗੇ ਜਦੋਂ ਕਿ ਹਲਕਾ ਸਮਾਣਾ ਦੇ ਸਮੂਹ ਵਰਕਰ ਸੰਗਰੂਰ ਰੈਲੀ ਵਿਚ ਸ਼ਮੂਲੀਅਤ ਕਰਨਗੇ | ਇਸੇ ਦੌਰਾਨ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਵਲੋਂ ਰੈਲੀ ਵਿਚ ਪਹੁੰਚਣ ਵਾਲੇ ਸੀਨੀਅਰ ਆਗੂ, ਲੀਡਰਸ਼ਿਪ ਤੇ ਮਨਰੇਗਾ ਵਰਕਰਾਂ ਦੇ ਲਈ ਸਮੁੱਚੇ ਇੰਤਜ਼ਾਮ ਕਰ ਲਏ ਗਏ ਹਨ | ਇਸੇ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਮੋਦੀ ਸਰਕਾਰ ਨਵੇਂ ਕਾਲੇ ਕਾਨੂੰਨਾਂ ਮੁਤਾਬਿਕ ਪੰਜਾਬ ਦੀ ਗਰੀਬ ਜਨਤਾ ਦਾ ਹੱਕ ਮਾਰ ਰਹੀ ਹੈ ਅਤੇ ਉਹ ਕੇਵਲ ਆਪਣੇ ਪੂੰਜੀਪਤੀ ਦੋਸਤਾਂ ਦਾ ਢਿੱਡ ਭਰਨ ਤੱਕ ਸੀਮਤ ਹੈ | ਇਸੇ ਦੌਰਾਨ ਬਲਾਕਾਂ ਦੇ ਪ੍ਰਧਾਨ ਮੰਗਤ ਮਵੀ, ਨੈਬ ਸਿੰਘ ਭਾਨਰੀ, ਰਣਜੀਤ ਮਤੌਲੀ, ਹਰਦੀਪ ਕੁਲਾਰਾਂ, ਮਹਿਕ ਸਿੰਘ ਨੈਣਾਂ, ਹਰਬੀਰ ਢੀਂਡਸਾ ਨੇ ਰੈਲੀ ਵਿਚ ਵੱਧ ਚੜ੍ਹ ਕੇ ਵਰਕਰ ਲੈ ਕੇ ਜਾਣ ਦਾ ਭਰੋਸਾ ਦਿੱਤਾ | ਇਸੇ ਦੌਰਾਨ ਦਰਬਾਰਾ ਸਿੰਘ, ਬਲਿਹਾਰ ਸਿੰਘ ਤੇ ਨਛੱਤਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨੂੰ ਦੱਬਣ ਉੱਤੇ ਲੱਗੀ ਹੋਈ ਹੈ ਕਿਉਂਕਿ ਮੋਦੀ ਸਰਕਾਰ ਚੰਗੀ ਤਰ੍ਹਾਂ ਜਾਣਦੀ ਹੈ ਕਿ ਉਸ ਨੇ ਜਿਹੜੇ ਨਵੇਂ ਕਾਨੂੰਨ ਬਣਾਏ ਹਨ ਉਨ੍ਹਾਂ ਮੁਤਾਬਿਕ ਪੰਜਾਬ ਸਰਕਾਰ 40 ਫ਼ੀਸਦੀ ਹਿੱਸਾ ਪਾਉਣ ਦੀ ਹੈਸੀਅਤ ਤੋਂ ਬਾਹਰ ਹੈ ਜਿਸ ਕਰਕੇ ਪੰਜਾਬ ਵਿਚ ਇਹ ਸਕੀਮ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣੀ | ਅੱਜ ਦੀ ਇਸ ਮੀਟਿੰਗ ਵਿਚ ਜਸਵਿੰਦਰ ਰੰਧਾਵਾ, ਸਿੱਪੀ ਧਾਲੀਵਾਲ, ਗੁਰਜੀਤ ਢਕੜੱਬਾ, ਬਿੱਟੂ ਸ਼ਾਹਪੁਰ, ਹਰਮਿੰਦਰ ਸਿੰਘ ਰਾਠੀਆਂ, ਦੀਦਾਰ ਦੌਣਕਲਾਂ, ਕਾਲਾ ਬਠੋਈ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਣਾ ਪੁਲਿਸ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੀ ਕਾਰਵਾਈ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Ad Position 24