ਭਾਦਸੋਂ, 4 ਜਨਵਰੀ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ 'ਆਪ' ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਹੋਇਆਂ ਆਖਿਆ ਕਿ ਪੱਤਰਕਾਰਾਂ 'ਤੇ ਪਰਚੇ ਦਰਜ ਕਰਨ ਨਾਲ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਜ਼ਾਦ ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਅਤੇ ਆਮ ਆਦਮੀ ਪਾਰਟੀ ਦੀਆਂ ਸਫਲਤਾਵਾਂ ਨੂੰ ਛੁਪਾਉਣ ਲਈ ਇਕ ਕੋਝੀ ਸਾਜ਼ਿਸ਼ ਹੈ ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਲੋਕਾਂ ਨੂੰ ਨੇਤਾਵਾਂ ਤੋਂ ਸਵਾਲ ਪੁੱਛਣ ਲਈ ਪ੍ਰੇਰਿਤ ਕਰਦੇ ਰਹੇ ਹਨ, ਪ੍ਰੰਤੂ ਹੁਣ ਜਿਹੜੇ ਪੱਤਰਕਾਰਾਂ ਵਲੋਂ ਸਵਾਲ ਉਠਾਉਣ ਕਰਕੇ ਪਰਚੇ ਦਰਜ ਕੀਤੇ ਗਏ ਹਨ | ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਘੋਰ ਨਿੰਦਿਆ ਕਰਦਾ ਹੈ ਤੇ ਉਨ੍ਹਾਂ ਨਾਲ ਹੋਏ ਧੱਕੇ ਲਈ ਇਨਸਾਫ਼ ਦੀ ਮੰਗ ਕਰਦਾ ਹੈ |