ਰਾਜਪੁਰਾ, 4 ਜਨਵਰੀ (ਰਣਜੀਤ ਸਿੰਘ)-ਨੇੜਲੇ ਪਿੰਡ ਘੜਾਮਾਂ ਕਲਾਂ ਵਿਖੇ ਦਸਮ ਪਿਤਾ ਸੀ੍ਰ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਬੇਗ ਸਿੰਘ ਸੰਧੂ ਅਤੇ ਕੁਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਹ ਨਗਰ ਕੀਰਤਨ ਪਿੰਡ ਘੜਾਮਾਂ ਕਲਾਂ ਤੋਂ ਸ਼ੁਰੂ ਹੋ ਕੇ ਬਾਬਾ ਜੀ ਦੀ ਕੁੱਟੀਆ, ਘੜਾਮਾਂ ਖ਼ੁਰਦ ਅਤੇ ਹੋਰਨਾਂ ਥਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਘੜਾਮਾਂ ਕਲਾਂ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸੰਗਤਾਂ ਨੇ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ | ਇਸ ਮੌਕੇ 'ਤੇ ਬੀਬੀਆਂ ਨੇ ਸ਼ਬਦ ਗਾਇਨ ਕੀਤਾ ਅਤੇ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦੇ ਜਾਪ ਕੀਤੇ | ਨਗਰ ਕੀਰਤਨ 'ਚ ਸੰਗਤਾਂ ਟਰੈਕਟਰਾਂ ਟਰਾਲੀਆਂ, ਜੀਪਾਂ, ਕਾਰਾਂ ਅਤੇ ਮੋਟਰ ਸਾਈਕਲਾਂ 'ਤੇ ਸਵਾਰ ਸਨ | ਨਗਰ ਕੀਰਤਨ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ | ਨਗਰ ਕੀਰਤਨ ਮੌਕੇ 'ਤੇ ਸੰਗਤਾਂ ਨੇ ਚਾਹ ਪਕੌੜੇ, ਜਲੇਬੀ, ਦੁੱਧ ਅਤੇ ਫਲਾਂ ਦੇ ਲੰਗਰ ਲਾਏ ਹੋਏ ਸਨ | ਇਸ ਮੌਕੇ 'ਤੇ ਹੋਰਨਾਂ ਸਮੇਤ ਦਰਸ਼ਨ ਸਿੰਘ ਘੜਾਮਾਂ, ਭਾਈ ਮਹਿੰਦਰ ਸਿੰਘ, ਭਾਈ ਚੰਨਾ ਸਿੰਘ, ਭਾਈ ਜੋਗਿੰਦਰ ਸਿੰਘ, ਰਣਜੀਤ ਸਿੰਘ, ਵਰਿਆਮ ਸਿੰਘ, ਸਰੂਪਾ ਸਿੰਘ, ਅੰਗਰੇਜ਼ ਸਿੰਘ, ਲਖਵਿੰਦਰ ਸਿੰਘ, ਹਰਬੰਸ ਸਿੰਘ, ਜਗਜੀਤ ਸਿੰਘ, ਨਿਸ਼ਾਨ ਸਿੰਘ, ਕਰਨੈਲ ਸਿੰਘ, ਗੁਲਜ਼ਾਰ ਸਿੰਘ, ਸਾਹਿਬ ਸਿੰਘ, ਗੁਰਮੀਤ ਸਿੰਘ, ਗੁਰਸੇਵਕ ਸਿੰਘ ਅਤੇ ਹੋਰ ਪਤਵੰਤੇ ਸੱਜਣ ਤੇ ਪਿੰਡ ਵਾਸੀ ਹਾਜ਼ਰ ਸਨ |