ਸਨੌਰ, 4 ਜਨਵਰੀ (ਸੋਖਲ)-ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ 'ਚ ਹਲਕੇ ਦੇ ਕਸਬਾ ਸਨੌਰ ਤੋਂ ਸੈਂਕੜੇ ਮੁੱਖ ਪਾਰਟੀ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਹਡਾਣਾ ਨੇ ਕਿਹਾ ਕਿ ਇਸ ਸ਼ਮੂਲੀਅਤ ਨਾਲ ਹਲਕੇ 'ਚ ਆਮ ਆਦਮੀ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਗਈ ਹੈ | ਉਨ੍ਹਾਂ ਕਿਹਾ ਕਿ ਨਵੇਂ ਸ਼ਾਮਿਲ ਹੋਏ ਲੋਕਾਂ ਨੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਭਰੋਸਾ ਜਤਾਇਆ | ਇਸ ਮੌਕੇ ਉਨ੍ਹਾਂ ਨਾਲ ਪ੍ਰਦੀਪ ਜੋਸਨ ਨਗਰ ਕੌਂਸਲ ਪ੍ਰਧਾਨ ਅਤੇ ਸੰਗਠਨ ਇੰਚਾਰਜ ਸਨੌਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਹਡਾਣਾ ਨੇ ਸਨੌਰ ਦੇ ਸੰਗਠਨ ਇੰਚਾਰਜ 'ਤੇ ਪ੍ਰਧਾਨ ਨਗਰ ਕੌਂਸਲ ਸਨੌਰ ਪ੍ਰਦੀਪ ਜੋਸਨ ਅਤੇ ਦਰਸ਼ਨ ਸਿੰਘ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਸਨੌਰ ਦਾ ਇਸ ਸ਼ਾਮਲ ਪ੍ਰੋਗਰਾਮ ਲਈ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਲੰਮਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਝਟਕਾ ਲੱਗਿਆ ਹੈ ਕਿਉਂਕਿ ਜਿੱਥੇ ਹੋਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਹਨ ਉੱਥੇ ਹੀ ਕਾਂਗਰਸ ਦੇ ਚਾਰ ਸਾਬਕਾ ਕੌਂਸਲਰ ਵੀ ਪੂਰੇ ਸਮਰਥਨ ਨਾਲ 'ਆਪ' ਪਾਰਟੀ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਹਰੇਕ ਭਾਈਚਾਰੇ ਦੀ ਭਲਾਈ ਲਈ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੀਆਂ ਕਈ ਯੋਜਨਾਵਾਂ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਪਰ 'ਆਪ' ਸਰਕਾਰ ਨੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ 'ਚ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਲਾਲ ਸਿੰਘ ਸਾ. ਕੌਂਸਲਰ, ਅਮਰੀਕ ਕੌਰ ਸਾ. ਕੌਂਸਲਰ, ਬੀਰਭਾਨ ਸਾ. ਕੌਂਸਲਰ, ਬਲਵਿੰਦਰ ਕੌਰ ਸਾ. ਕੌਂਸਲਰ, ਸਰਬਜੀਤ ਕੌਰ ਸਾ. ਕੌਂਸਲਰ, ਕਰਮ ਚੰਦ, ਸ਼ਿਵ ਇੰਦਰ ਸਿੰਘ ਕੈਂਥ, ਹਰਨੇਕ ਸਿੰਘ, ਗੁਰਮੀਤ ਕੌਰ ਪ੍ਰਧਾਨ ਵੁਮੈਨ ਸੈਲ ਸਮੇਤ ਕਈ ਪ੍ਰਮੁੱਖ ਆਗੂ ਅਤੇ ਵਰਕਰ ਮੌਜੂਦ ਰਹੇ | ਇਸ ਤੋਂ ਇਲਾਵਾ ਬਲਬੀਰ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ, ਰਾਜ ਕੁਮਾਰ, ਜਸਵੰਤ ਸਿੰਘ, ਹਰਬੰਸ ਲਾਲ, ਪਰਮਜੀਤ ਸਿੰਘ, ਬੀਬੀ ਸੋਨੀਆ ਦੇਵੀ, ਸਰੋਜ ਰਾਣੀ, ਸੁਖਦੀਪ ਸਿੰਘ, ਬਰਿੰਦਰ ਸਿੰਘ, ਭਗਵਾਨ ਦਾਸ ਸਾ. ਇੰਸਪੈਕਟਰ, ਅਮਰਜੀਤ ਸਿੰਘ, ਸਰਬਜੀਤ ਕੌਰ ਸਾ. ਕੌਂਸਲਰ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਗੁਰਪ੍ਰੀਤ