ਸਮਾਣਾ, 4 ਜਨਵਰੀ (ਸਾਹਿਬ ਸਿੰਘ)-ਅਮਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸਰਾਂਪੱਤੀ ਸਮਾਣਾ ਦੀ ਸ਼ਿਕਾਇਤ 'ਤੇ ਸਮਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਗੁਰਜੰਟ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਪਿੰਡ ਬਿੰਜਲ ਥਾਣਾ ਜ਼ੁਲਕਾਂ ਅਤੇ ਰਾਜਿੰਦਰ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਅÏਰੂ ਕਲਾਂ ਥਾਣਾ ਜ਼ੁਲਕਾਂ ਵਿਰੁੱਧ ਧੋਖਾਧੜੀ ਦਾ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਅਮਨਦੀਪ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 15,50,000 ਰੁਪਏ ਲੈ ਲਏ ਪਰ ਬਾਅਦ ਵਿਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ | ਕਥਿਤ ਦੋਸ਼ੀ ਫਿਲਹਾਲ ਫ਼ਰਾਰ ਹਨ |