15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਯੂਥ ਵਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਪਾਰਟੀ ਦੀ ਜਿੱਤ ਦਾ ਅਹਿਮ ਰੋਲ ਅਦਾ ਕਰੇਗੀ-ਰਣਜੋਧ ਸਿੰਘ ਹਡਾਣਾ

Ad Position 21
No active advertisement
ਅਜੀਤ ਡੈਸਕ 05-01-2026
ਸਨੌਰ, 4 ਜਨਵਰੀ (ਸੋਖਲ)-ਆਮ ਆਦਮੀ ਪਾਰਟੀ ਨੇ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਮੁੱਖ ਧਾਰਾ ਰਾਜਨੀਤੀ ਨਾਲ ਜੋੜਨ ਦੀ ਨੀਤੀ ਅਧੀਨ ਸ਼ਿਵਰਾਜ ਸਿੰਘ ਵਿਰਕ ਨੂੰ ਜ਼ਿਲ੍ਹਾ ਪ੍ਰਧਾਨ, ਪਟਿਆਲਾ ਰੂਰਲ (ਯੂਥ ਵਿੰਗ) ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਨੂੰ ਖ਼ਾਸ ਕਰਕੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਭਵਿੱਖੀ ਰਣਨੀਤਕ ਦਿ੍ਸ਼ਟੀਕੋਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ | ਇਸ ਮੌਕੇ ਸਨੌਰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਨੌਜਵਾਨਾਂ ਨੂੰ ਸਿਰਫ਼ ਨਾਅਰਿਆਂ ਤੱਕ ਸੀਮਤ ਨਹੀਂ ਰੱਖਿਆ ਜਾਂਦਾ, ਬਲਕਿ ਉਨ੍ਹਾਂ ਨੂੰ ਅਸਲ ਜ਼ਿੰਮੇਵਾਰੀਆਂ ਦੇ ਕੇ ਅੱਗੇ ਲਿਆਂਦਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸ਼ਿਵਰਾਜ ਸਿੰਘ ਵਿਰਕ ਨੇ ਹਮੇਸ਼ਾ ਪਾਰਟੀ ਵਲੋਂ ਦਿੱਤੀ ਹਰ ਡਿਊਟੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਕਾਮ ਸੇਵਾ ਨਾਲ ਨਿਭਾਇਆ ਹੈ, ਜਿਸ ਕਾਰਨ ਅੱਜ ਉਹ ਇਸ ਮਹੱਤਵਪੂਰਨ ਅਹੁਦੇ 'ਤੇ ਨਿਯੁਕਤ ਹੋਏ ਹਨ | ਇਸ ਮੌਕੇ ਰਣਜੋਧ ਸਿੰਘ ਹਡਾਣਾ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰੂਰਲ ਸ਼ਿਵਰਾਜ ਸਿੰਘ ਵਿਰਕ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਹਡਾਣਾ ਨੇ ਕਿਹਾ ਕਿ ਨੌਜਵਾਨਾਂ ਦਾ ਰਾਜਨੀਤੀ 'ਚ ਆਉਣਾ ਸਮਾਜਕ ਬਦਲਾਅ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸ਼ਿਵਰਾਜ ਸਿੰਘ ਵਿਰਕ ਦੀ ਅਗਵਾਈ ਹੇਠ ਪਟਿਆਲਾ ਰੂਰਲ ਦਾ ਯੂਥ ਵਿੰਗ ਹੋਰ ਵੀ ਮਜ਼ਬੂਤ, ਅਨੁਸ਼ਾਸਿਤ ਅਤੇ ਲੋਕ-ਹਿੱਤਾਂ ਨਾਲ ਜੁੜਿਆ ਹੋਇਆ ਨਜ਼ਰ ਆਵੇਗਾ | ਉਨ੍ਹਾਂ ਦੱਸਿਆ ਕਿ ਯੂਥ ਵਿੰਗ ਆਮ ਆਦਮੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਹੀ ਵਿੰਗ 2027 ਦੀਆਂ ਚੋਣਾਂ 'ਚ ਪਾਰਟੀ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਏਗਾ | ਇਸ ਮੌਕੇ ਸੁਰਜੀਤ ਸਿੰਘ ਅਬਲੋਵਾਲ ਵਲੋਂ ਕਿਹਾ ਗਿਆ ਕਿ ਉਨ੍ਹਾਂ ਨੇ 40 ਸਾਲ ਦੀ ਸਿਆਸਤ 'ਚ ਹਮੇਸ਼ਾ ਇਹੀ ਦੇਖਿਆ ਕਿ ਹੋਰ ਪਾਰਟੀਆਂ 'ਚ ਸਿਰਫ ਵੱਡੇ ਅਮੀਰਜ਼ਾਦਿਆਂ ਨੂੰ ਹੀ ਇਹ ਅਹੁਦੇ ਦਿੱਤੇ ਜਾਂਦੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਕ ਅਜਿਹੀ ਸਰਕਾਰ ਹੈ ਜਿਸ 'ਚ ਮਿਹਨਤ ਕਰਨ ਵਾਲੇ ਯੂਥ ਵਿੰਗ ਨੂੰ ਅਜਿਹੇ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ | ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ ਸਟੇਟ ਸੀਡ ਕਾਰਪੋਰੇਸ਼ਨ ਅਤੇ ਟੂਰਿਜ਼ਮ ਪੰਜਾਬ, ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕਮੇਟੀ ਸਨੌਰ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਘੁੰਮਣ, ਕੁਲਵਿੰਦਰ ਸਿੰਘ, ਟੋਨੀ, ਮਨਿੰਦਰ ਸਿੰਘ ਬਾਥ, ਰਜਤ ਗਲੋਬਲ ਸਮੇਤ ਕਈ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਟੈਗੋਰ ਸਕੂਲ ਵਿਖੇ ਨਵੇਂ ਵਰ੍ਹੇ ਦੀ ਆਮਦ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ 53ਵੀਂ ਆਲ ਇੰਡੀਆ ਕਾਨਫ਼ਰੰਸ ਆਫ਼ ਦਰਾਵਿੜੀਅਨ ਲਿੰਗੂਇਸਟਸ ਦਾ ਪੋਸਟਰ ਜਾਰੀ
Ad Position 24