16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਟੈਗੋਰ ਸਕੂਲ ਵਿਖੇ ਨਵੇਂ ਵਰ੍ਹੇ ਦੀ ਆਮਦ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 05-01-2026
ਦੇਵੀਗੜ੍ਹ, 4 ਜਨਵਰੀ (ਰਾਜਿੰਦਰ ਸਿੰਘ ਮੌਜੀ)-ਨਵੇਂ ਸਾਲ ਦੀ ਸ਼ੁਰੂਆਤ ਨੂੰ ਪ੍ਰਮਾਤਮਾ ਦੇ ਸ਼ੁਕਰਾਨੇ ਅਤੇ ਅਸ਼ੀਰਵਾਦ ਨਾਲ ਕਰਨ ਦੇ ਮਕਸਦ ਨਾਲ ਸਥਾਨਕ ਟੈਗੋਰ ਸਕੂਲ ਵਿਖੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ¢ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਨਵੇਂ ਵਰ੍ਹੇ ਦੀ ਆਮਦ ਦੀ ਖ਼ੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ, ਜਿਨ੍ਹਾਂ ਦੇ ਭੋਗ ਅੱਜ ਬੜੀ ਸ਼ਰਧਾ ਅਤੇ ਭਾਵਨਾ ਨਾਲ ਪਾਏ ਗਏ¢ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਕੂਲ ਕੈਂਪਸ ਵਿਚ ਇਕ ਵਿਸ਼ੇਸ਼ ਦੀਵਾਨ ਸਜਾਇਆ ਗਿਆ¢ ਇਸ ਮੌਕੇ ਪਹੁੰਚੇ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ¢ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਰਾਗੀ ਜਥੇ ਨੇ ਸਰਬੱਤ ਦੇ ਭਲੇ ਅਤੇ ਨਵੇਂ ਸਾਲ ਦੀਆਂ ਸਫਲਤਾਵਾਂ ਲਈ ਅਰਦਾਸ ਕੀਤੀ¢ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ¢ ਸਮਾਗਮ ਦੌਰਾਨ ਸਕੂਲ ਦੇ ਨਿਰਦੇਸ਼ਕ ਗੌਰਵ ਗੁਲ੍ਹਾਟੀ, ਪ੍ਰਧਾਨ ਸ੍ਰੀਮਤੀ ਸਲੋਨੀ ਗੁਲ੍ਹਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪਿ੍ੰਸੀਪਲ ਮੀਨਾਕਸ਼ੀ ਸੂਦ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ¢ ਉਨ੍ਹਾਂ ਆਈਆਂ ਹੋਈਆਂ ਸੰਗਤਾਂ, ਮਾਪਿਆਂ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ¢ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਅਤੇ ਧਰਮ ਨਾਲ ਜੋੜਨਾ ਹੈ ਤਾਂ ਜੋ ਉਹ ਚੰਗੇ ਇਨਸਾਨ ਬਣ ਕੇ ਸਮਾਜ ਦੀ ਸੇਵਾ ਕਰ ਸਕਣ¢ ਇਸ ਮÏਕੇ ਸੰਬੋਧਨ ਕਰਦਿਆਂ ਨਿਰਦੇਸ਼ਕ ਗÏਰਵ ਗੁਲ੍ਹਾਟੀ ਨੇ ਕਿਹਾ ਕਿ ਅਸੀਂ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਸਾਹਿਬ ਦੀ ਓਟ ਲੈ ਕੇ ਕੀਤੀ ਹੈ ਤਾਂ ਜੋ ਸਕੂਲ ਦੇ ਵਿਦਿਆਰਥੀ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੂਹਣ¢ ਪਿ੍ੰਸੀਪਲ ਮੀਨਾਕਸ਼ੀ ਸੂਦ ਨੇ ਸਭ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਮਿਹਨਤ ਤੇ ਇਮਾਨਦਾਰੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਮÏਜੂਦ ਰਿਹਾ¢
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਨੇ ਸਾੜਿਆ ਮੁੱਖ ਮੰਤਰੀ ਦਾ ਪੁਤਲਾ ਅਗਲੀ ਖ਼ਬਰ ਯੂਥ ਵਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਪਾਰਟੀ ਦੀ ਜਿੱਤ ਦਾ ਅਹਿਮ ਰੋਲ ਅਦਾ ਕਰੇਗੀ-ਰਣਜੋਧ ਸਿੰਘ ਹਡਾਣਾ
Ad Position 24