16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੱਤਰਕਾਰਾਂ 'ਤੇ ਪਰਚੇ ਦਰਜ ਕਰ ਕੇ ਜ਼ਬਾਨਬੰਦੀ ਕਰ ਰਹੀ ਹੈ 'ਆਪ' ਸਰਕਾਰ- ਜਗਜੀਤ ਸਿੰਘ ਛੜਬੜ

Ad Position 21
No active advertisement
ਅਜੀਤ ਡੈਸਕ 05-01-2026
ਬਨੂੜ, 4 ਜਨਵਰੀ (ਭੁਪਿੰਦਰ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ ਆਵਾਜ਼ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ, ਸੀਨੀਅਰ ਪੱਤਰਕਾਰ ਮਿੰਟੂ ਗੁਰੂਸਰੀਆ ਤੇ ਆਰ.ਟੀ.ਆਈ. ਕਾਰਕੁਨ ਮਾਨਕ ਗੋਇਲ ਆਦਿ 'ਤੇ ਕੇਸ ਦਰਜ ਕਰਨ ਦੀ ਬਹੁਜਨ ਸਮਾਜ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪੱਤਰਕਾਰਾਂ ਤੇ ਆਰ.ਟੀ.ਆਈ. ਕਾਰਕੁਨਾਂ 'ਤੇ ਪਰਚੇ ਦਰਜ ਕਰਨ ਨੂੰ ਪ੍ਰੈੱਸ ਦੀ ਆਜ਼ਾਦੀ ਅਤੇ ਲੋਕਾਂ ਨੂੰ ਸਵਾਲ ਪੁੱਛਣ ਦੇ ਜਮਹੂਰੀ ਹੱਕਾਂ 'ਤੇ ਹਮਲਾ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੀ ਜ਼ੁਬਾਨਬੰਦੀ ਕਰਨ ਵਰਗੇ ਕੋਝੇ ਹੱਥਕੰਡੇ ਅਪਣਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਵੱਡੇ-ਵੱਡੇ ਦਾਅਵੇ 'ਤੇ ਗਰੰਟੀਆਂ ਰਾਹੀ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਥਿਆਉਣ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਥਾਂ 'ਤੇ ਲੋਕਾਂ 'ਤੇ ਆਰਥਿਕ ਤੇ ਜਬਰ ਧਾਵਾ ਬੋਲਣ ਕਰਕੇ ਲੋਕਾਂ 'ਚੋਂ ਆਪਣੀ ਪੱਤਤ ਪੂਰੀ ਤਰ੍ਹਾਂ ਗਵਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ 'ਚ 'ਆਪ' ਸਰਕਾਰ ਹੋਂਦ 'ਚ ਆਈ ਹੈ | ਉਸ ਸਮੇਂ ਤੋਂ ਹੀ ਪੰਜਾਬ ਦੇ ਅੰਦਰ ਅਧੀਨ ਦਿਨ ਦਿਹਾੜੇ ਗੈਂਗਵਾਰ, ਕਤਲੋਗਾਰਤ, ਗੈਂਗਸਟਰ, ਲੁੱਟਾ ਖੋਹਾਂ, ਡਕੈਤੀਆਂ ਦੀਆਂ ਘਟਨਾਵਾਂ ਦਿਨ ਦਿਹਾੜੇ ਵਾਪਰ ਰਹੀਆਂ ਹਨ ਜਿਸ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਸਜਿੰਦਾ ਨਹੀਂ ਹੈ ਤੇ ਰੋਜ਼ਾਨਾ ਸੂਬੇ 'ਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਜਿਸ ਤੋਂ ਦੁਖੀ ਸੂਬੇ ਦੇ ਵਸਨੀਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਸਰਕਾਰ ਨੂੰ ਚਲਦਾ ਕਰਨ ਲਈ
Ad Position 22
No active advertisement
ਪਿਛਲੀ ਖ਼ਬਰ ਨਿਰੰਤਰ ਯੋਗਾ ਕਰਨ ਨਾਲ ਨਾਮੁਰਾਦ ਬਿਮਾਰੀਆਂ ਜੜ੍ਹ ਤੋਂ ਖ਼ਤਮ ਹੋ ਜਾਂਦੀਆਂ ਹਨ-ਯੋਗਾ ਗੁਰੂ ਅਗਲੀ ਖ਼ਬਰ ਪੰਜਾਬ ਦੀ ਹਰ ਇਕ ਤਹਿਸੀਲ 'ਚ ਪਹਿਲੀ ਤੋਂ ਦਸਵੀਂ ਕਲਾਸ ਤੱਕ ਉਰਦੂ ਦੇ ਸਕੂਲ ਖੋਲ੍ਹੇ ਜਾਣ-ਖੰਗੂੜਾ
Ad Position 24