ਪਟਿਆਲਾ, 4 ਜਨਵਰੀ (ਮਨਦੀਪ ਸਿੰਘ ਖਰੌੜ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਨੌਜਵਾਨ ਆਗੂ ਸ਼ਿਵਰਾਜ ਸਿੰਘ ਵਿਰਕ ਦਾ ਸ਼ਾਨਦਾਰ ਸਨਮਾਨ ਕੀਤਾ ਗਿਆ | ਉਨ੍ਹਾਂ ਸ਼ਿਵਰਾਜ ਵਿਰਕ ਨੂੰ ਥਾਪੜਾ ਦੇ ਕੇ ਹੋਰ ਡਟ ਕੇ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ ਹੈ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਸਟੇਟ ਸੀਡ ਕਾਰਪੋਰੇਸ਼ਨ ਤੇ ਟੂਰਿਜ਼ਮ ਪੰਜਾਬ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਦੀ ਹੈ | ਇਸ ਲਈ ਸ਼ਿਵਰਾਜ ਸਿੰਘ ਵਿਰਕ ਦੀ ਅਗਵਾਈ ਹੇਠ ਹੁਣ ਯੂਥ ਵਿੰਗ ਹੋਰ ਮਜ਼ਬੂਤ ਹੋਵੇਗਾ ਤੇ ਪਾਰਟੀ ਅੱਗੇ ਵੱਲ ਵਧੇਗੀ | ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੀ ਜਿੱਤ ਦਾ ਝੰਡਾ ਲਹਿਰਾਏਗੀ, ਜਿਸ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੋਵੇਗੀ | ਇਸ ਮੌਕੇ ਵਿਰਕ ਨੇ ਪਾਰਟੀ ਹਾਈਕਮਾਂਡ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ ਰਾਤ ਇਕ ਕਰ ਦੇਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਜਸਵੀਰ ਸਿੰਘ ਗਾਂਧੀ ਕੌਂਸਲਰ, ਸੁਖਦੇਵ ਔਲਖ ਜ਼ਿਲ੍ਹਾ ਸੈਕਟਰੀ ਪਟਿਆਲਾ ਦਿਹਾਤੀ, ਜਸਵਿੰਦਰ ਸਿੰਘ, ਕੌਂਸਲਰ ਗੁਰਕਿਰਪਾਲ ਸਿੰਘ, ਮੋਹਿਤ ਕੁਮਾਰ ਕੌਂਸਲਰ, ਵਿਕਰਾਂਤ ਸੰਧੂ ਯੂਥ ਕੋਆਰਡੀਨੇਟਰ, ਸੁਰੇਸ਼ ਰਾਏ ਆਦਿ ਮੌਜੂਦ ਸਨ |