ਰਾਜਪੁਰਾ, 4 ਜਨਵਰੀ (ਰਣਜੀਤ ਸਿੰਘ)-ਇੱਥੇ ਮਾਨਵ ਸੇਵਾ ਮਿਸ਼ਨ ਵਲੋਂ 282ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ 250 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰਤ ਦਾ ਸਾਮਾਨ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰੀਸ਼ ਹੰਸ, ਜਗਦੀਸ਼ ਸ਼ਰਮਾ .ਕੇ.ਬੀ ਅਤੇ ਕੰਵਰ ਨਾਗਪਾਲ ਨੇ ਦੱਸਿਆ ਕਿ ਮਾਨਵ ਸੇਵਾ ਮਿਸ਼ਨ ਵਲੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਅਤੇ ਹੋਰ ਜ਼ਰੂਰਤ ਦਾ ਸਮਾਨ ਦਿੱਤਾ ਜਾਂਦਾ ਹੈ | ਉਨ੍ਹਾਂ ਨੇ ਦੱਸਿਆ ਕਿ ਇਹ ਰਾਸ਼ਨ ਵੰਡ ਸਮਾਰੋਹ ਸੱਜਣਾਂ ਦੇ ਸਹਿਯੋਗ ਨਾਲ ਨੇਪਰੇ ਚਾੜਿਆ ਜਾਂਦਾ ਹੈ | ਉਨ੍ਹਾਂ ਨੇ ਦੱਸਿਆ ਕਿ ਮਾਨਵ ਸੇਵਾ ਮਿਸ਼ਨ ਸਮੇਂ-ਸਮੇਂ 'ਤੇ ਸਕੂਲਾਂ ਦੇ ਲੋੜਵੰਦ ਬੱਚਿਆਂ ਨੂੰ ਸਰਦੀਆਂ 'ਚ ਬੂਟ ਜੁਰਾਬਾਂ, ਜਰਸੀਆਂ, ਕਿਤਾਬਾਂ ਕਾਪੀਆਂ ਮੁਹੱਈਆ ਕਰਵਾਉਂਦਾ ਹੈ | ਉਨ੍ਹਾਂ ਨੇ ਅੱਗੇ ਦੱਸਿਆ ਕਿ ਮਾਨਵ ਸੇਵਾ ਮਿਸ਼ਨ ਵਲੋਂ ਮੁਫ਼ਤ ਮੈਡੀਕਲ ਕੈਪ, ਦੰਦਾਂ ਦੇ ਕੈਪ, ਖ਼ੂਨਦਾਨ ਕੈਂਪ ਅਤੇ ਹੋਰ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ | ਇਸ ਮੌਕੇ 'ਤੇ ਹੋਰਨਾਂ ਸਮੇਤ ਸੁਭਾਸ਼ ਤਨੇਜਾ, ਕਿ੍ਸ਼ਨ ਤੀਰਥੀ, ਚਮਨ ਲਾਲ, ਮਦਨ ਲਾਲ, ਸਾਹਿਲ ਸਪਰਾ, ਅਸ਼ੋਕ ਧਮੀਜਾ, ਹੰਸ ਰਾਜ, ਸੱਜਲ ਅਗਰਵਾਲ, ਉਪੀ ਗੋਗੀਆ, ਇੰਦਰ ਬਤਰਾ, ਭਾਰਤੀ, ਜਗਦੀਸ਼ ਨਾਸਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |