ਨਾਭਾ, 4 ਜਨਵਰੀ (ਜਗਨਾਰ ਸਿੰਘ ਦੁਲੱਦੀ)-ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਹਰ ਮਹੀਨੇ ਦੀ ਤਰ੍ਹਾਂ ਸਥਾਨਕ ਬੌੜਾਂ ਗੇਟ ਸਥਿਤ ਗੁਰਦੁਆਰਾ ਡੇਰਾ ਸ੍ਰੀ ਗੁਰੂ ਰਵਿਦਾਸ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਭਾਈ ਜਤਿੰਦਰ ਸਿੰਘ ਧੂਰਾ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਅਰਦਾਸ ਉਪਰੰਤ ਸ੍ਰੀ ਗੁਰੂ ਰਵਿਦਾਸ ਸੇਵਾ ਸੋਸਾਇਟੀ ਵਲੋਂ ਦੋ ਸ਼ਖ਼ਸੀਅਤਾਂ ਡਾ. ਨੀਤੂ ਰਾਣੀ ਅਤੇ ਬਿਕਰਮਜੀਤ ਸਿੰਘ ਨੂੰ ਸਿਰੋਪਾਉ ਦੇਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਡਾ. ਨੀਤੂ ਰਾਣੀ ਦੇ ਪਤੀ ਪ੍ਰੋ. ਚਰਨਜੀਤ ਸਿੰਘ, ਬਿਕਰਮਜੀਤ ਸਿੰਘ ਦੇ ਮਾਤਾ ਕੁਲਵਿੰਦਰ ਕੌਰ ਨੂੰ ਵੀ ਸਿਰੋਪਾਉ ਦੇਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਸੋਸਾਇਟੀ ਦੇ ਜਨ ਸਕੱਤਰ ਅਮਰ ਸਿੰਘ ਟੋਡਰਵਾਲ ਨੇ ਬਾਖ਼ੂਬੀ ਨਿਭਾਈ ਅਤੇ ਸੋਸਾਇਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਹਿਤ ਕਾਰਜਾਂ ਬਾਰੇ ਚਾਨਣਾ ਪਾਇਆ | ਇਸ ਮੌਕੇ 'ਤੇ ਸੋਸਾਇਟੀ ਦੇ ਪ੍ਰਧਾਨ ਰਾਮ ਸਿੰਘ ਮਹਿਮੀ, ਰਵਿੰਦਰ ਸਿੰਘ, ਗੁਰਮੁਖ ਸਿੰਘ ਤੂੰਗਾਂ, ਦਲਵੀਰ ਸਿੰਘ ਛੀਟਾਂਵਾਲਾ, ਹੰਸ ਰਾਜ ਮਹਿਮੀ, ਜਗਮੇਲ ਸਿੰਘ ਤੂਰ, ਆਤਮਾ ਸਿੰਘ ਰਾਣੀ ਬਾਗ, ਹਰਜਿੰਦਰ ਸਿੰਘ ਬਲਦੇਵ ਕਾਲੋਨੀ ਆਦਿ ਵੀ ਹਾਜ਼ਰ ਸਨ |