ਰਾਜਪੁਰਾ, 4 ਜਨਵਰੀ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸੋਨੰੂ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਪੰਡਤਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੇ ਦਿਨ ਜਦੋਂ ਉਹ ਸਵੇਰੇ 10 ਵਜੇ ਕਿਸੇ ਕੰਮ ਜਾ ਰਿਹਾ ਸੀ ਤਾਂ ਗੁਰਵਿੰਦਰ ਸਿੰਘ, ਸੁਲਤਾਨ ਸਿੰਘ, ਲੱਬੂ, ਗੁਰਤੇਜ ਸਿੰਘ, ਯੁਵਰਾਜ ਸਿੰਘ ਵਾਸੀ ਪਿੰਡ ਪੰਡਤਾਂ ਅਤੇ 5-6 ਹੋਰ ਅਣਪਛਾਤੇ ਵਿਅਕਤੀਆਂ ਨੇ ਉਸ ਨੰੂ ਰਸਤੇ ਵਿਚ ਘੇਰ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ | ਜਿਸ 'ਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |