21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਬਿਜਲੀ ਨਿਗਮ ਮੂਹਰੇ ਲੜੀਵਾਰ ਭੁੱਖ ਹੜਤਾਲ ਦੇ ਪੰਜਵੇਂ ਦਿਨ ਸੰਘਰਸ਼ ਹੋਰ ਤੇਜ਼ ਕਰਨ ਦਾ ਕੀਤਾ ਅਹਿਦ

Ad Position 21
No active advertisement
ਅਜੀਤ ਡੈਸਕ 06-01-2026
ਪਟਿਆਲਾ, 5 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਵਲੋਂ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਖਿਲਾਫ਼ ਅਤੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੇ ਮੁੱਦੇ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸਾਂਝੇ ਥੜੇ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਸਬੰਧਤ ਏਟਕ) ਅਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਸਾਂਝੇ ਸੱਦੇ ਤੇ ਨਵੇਂ ਸਾਲ ਦੀ ਆਮਦ ਦੇ ਪਹਿਲੇ ਦਿਨ 1 ਜਨਵਰੀ ਤੋਂ ਅਦਾਰੇ ਦੇ ਮੁੱਖ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਪੰਜਵੇਂ ਦਿਨ ਅੱਜ 15 ਆਗੂਆਂ ਨੇ 24 ਘੰਟੇ ਲਈ ਭੁੱਖ ਹੜਤਾਲ ਰੱਖ ਕੇ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀਆਂ ਅਦਾਰੇ ਦੀਆਂ ਨੀਤੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਭੁੱਖ ਹੜਤਾਲ ਕੈਂਪ ਵਿਚ ਇਕੱਤਰ ਹੋਏ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਸੂਬਾ ਪੱਧਰੀ ਆਗੂਆਂ ਬਲਦੇਵ ਸਿੰਘ ਮੰਢਾਲੀ, ਕੁਲਵਿੰਦਰ ਸਿੰਘ ਢਿੱਲੋਂ, ਬਲਜੀਤ ਕੁਮਾਰ ਧੀਮਾਨ, ਇੰਜ. ਹਰਮਨਦੀਪ, ਰਾਧੇਸ਼ਿਆਮ, ਮਨਜੀਤ ਸਿੰਘ ਚਾਹਲ, ਬੀ.ਐਸ. ਸੇਖੋਂ, ਜਰਨੈਲ ਸਿੰਘ, ਲਖਵਿੰਦਰ ਸਿੰਘ, ਮਦਨ ਗੋਪਾਲ, ਵਰਿੰਦਰ ਬਾਜਵਾ, ਬਾਬਾ ਅਮਰਜੀਤ ਸਿੰਘ, ਕੁਲਦੀਪ ਸਿੰਘ ਚੌਹਾਨ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀ ਨੀਤੀ ਅਦਾਰੇ ਨੂੰ ਖਤਮ ਕਰਨ ਵਾਲੀ ਹੈ | ਇਸੇ ਕਰਕੇ 75 ਫ਼ੀਸਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਗਵਾਈ ਕਰਨ ਵਾਲੀ ਲੀਡਰਸ਼ਿਪ ਨਾਲ ਵਿਚਾਰ ਕਰਨ ਲਈ ਨਾ ਤਾਂ ਅਦਾਰੇ ਦੇ ਮੰਤਰੀ ਅਤੇ ਨਾ ਹੀ ਮੈਨੇਜਿੰਗ ਡਾਇਰੈਕਟਰ ਤਿਆਰ ਹੋ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮਹਿੰਗੀਆਂ ਜਾਇਦਾਦਾਂ ਵੇਚਣ ਬਾਰੇ ਕੋਈ ਤਰਕ ਨਹੀਂ | ਆਗੂਆਂ ਨੇ ਬਿਜਲੀ ਸੋਧ ਬਿੱਲ 2025 ਦੇ ਲੋਕ ਵਿਰੋਧੀ ਖਰੜੇ ਅਤੇ ਚਾਰ ਲੇਬਰ ਕੋਡਾਂ ਖਿਲਾਫ਼ ਤਿੱਖੇ ਸੰਘਰਸ਼ਾਂ ਲਈ ਲਾਮਬੰਦੀ ਕਰਨ ਬਾਰੇ ਸੁਚੇਤ ਕਰਦੇ ਹੋਏ 16 ਜਨਵਰੀ ਦੇ ਸਾਂਝੇ ਰੋਸ ਪ੍ਰਦਰਸ਼ਨਾਂ ਨੂੰ ਕਾਮਯਾਬ ਕਰਨ ਲਈ ਵਹੀਰਾਂ ਘੱਤ ਕੇ ਪੂਰੇ ਪੰਜਾਬ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਪਹੁੰਚਣ ਦਾ ਸੱਦਾ ਦਿੱਤਾ | ਅੱਜ ਮੁਲਾਜ਼ਮ ਅਤੇ ਪੈਨਸ਼ਨਰ ਆਗੂ ਬਰਜਿੰਦਰ ਸ਼ਰਮਾ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ, ਜਸਵੀਰ ਸਿੰਘ ਆਂਡਲੂ, ਸੁਖਵਿੰਦਰ ਭਗਤ, ਹਰਬੰਸ ਸਿੰਘ ਦੀਦਾਰਗੜ, ਧਰਮਿੰਦਰ ਕੁਲੇ, ਕਰਤਾਰ ਸਿੰਘ, ਮਦਨ ਗੋਪਾਲ, ਤਰਸੇਮ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ ਬਰਾੜ, ਰਣਜੀਤ ਸਿੰਘ, ਅੰਮਿ੍ਤਪਾਲ ਸਿੰਘ ਸਮਰਾਲਾ 24 ਘੰਟੇ ਲਈ ਲੜੀਵਾਰ ਭੁੱਖ ਹੜਤਾਲ 'ਤੇ ਬੈਠੇ¢
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਸਮਾਣਾ 'ਚ ਅਣਅਧਿਕਾਰਤ ਵਿਅਕਤੀ ਕਰ ਰਹੇ ਨੇ ਨੋਟਰੀ ਤਸਦੀਕ ਨੋਟਰੀ ਪਬਲਿਕ ਦੇ ਕੰਮ 'ਚ ਵੱਡੀ ਘਪਲੇਬਾਜ਼... ਅਗਲੀ ਖ਼ਬਰ ਅੱਜ ਤੋਂ ਸ਼ਿਫ਼ਟ ਨਾ ਹੋਣ ਵਾਲੇ ਡੇਅਰੀ ਮਾਲਕਾਂ ਦੇ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਕੱਟਣੇ ਹੋਣਗੇ ਸ਼ੁਰੂ-ਮੇਅਰ, ਕਮਿਸ਼...
Ad Position 24