21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗੁਰਦੁਆਰਾ ਗੁਰੂ ਰਵਿਦਾਸ ਵਿਖੇ ਸ਼ਰਧਾ ਨਾਲ ਮਨਾਇਆ ਦਸਮੇਸ਼ ਪਿਤਾ ਜੀ ਦਾ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 06-01-2026
ਸਮਾਣਾ, 5 ਜਨਵਰੀ (ਸਾਹਿਬ ਸਿੰਘ)-ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਮਲਕਾਨਾ ਪੱਤੀ ਸਮਾਣਾ ਵਿਖੇ ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਵੇਂ ਗੁਰੂ ਕਲਗੀਧਰ ਪਾਤਿਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸ਼ਹੀਦੀ ਸਮਾਗਮ ਵਿਚ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਮਨਪ੍ਰੀਤ ਸਿੰਘ ਖ਼ਾਲਸਾ, ਬੀਬੀ ਨੂਰ ਗੁਣਤਾਸ ਕੌਰ, ਭਾਈ ਕੁਲਜਿੰਦਰ ਸਿੰਘ ਅਤੇ ਵੱਖ-ਵੱਖ ਬੱਚਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ | ਸਮਾਗਮ ਵਿਚ ਕਵੀ ਹੀਰਾ ਸਿੰਘ ਕੋਮਲ, ਬਲਵੰਤ ਸਿੰਘ ਪ੍ਰੀਤ ਅਤੇ ਤਜਿੰਦਰ ਸਿੰਘ ਸ਼ਾਹੀ ਨੇ ਗੁਰੂ ਸਾਹਿਬ ਜੀ ਦੀ ਸਿਫ਼ਤ ਵਿਚ ਨਜ਼ਮਾਂ ਗਾਇਨ ਕੀਤੀਆਂ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਰਾਜ ਸਿੰਘ ਨੇ ਆਖਿਆ ਕਿ ਗੁਰੂ ਸਾਹਿਬ ਨੇ ਵੱਡੀਆਂ ਕੁਰਬਾਨੀਆਂ ਕਰਕੇ ਖ਼ਾਲਸਾ ਪੰਥ ਦੀ ਸਾਜਣਾ ਕੀਤੀ ਸੀ | ਦਸਮੇਸ਼ ਪਿਤਾ ਨੇ ਸਦੀਆਂ ਤੋਂ ਦੱਬੇ-ਕੁਚਲੇ ਲੋਕਾਂ ਨੂੰ ਆਪਣਾ ਰੂਪ ਬਖ਼ਸ਼ਿਸ਼ ਕੀਤਾ | ਉਨ੍ਹਾਂ ਆਖਿਆ ਕਿ ਪੁਜਾਰੀਵਾਦ ਨੇ ਲੋਕਾਂ ਨੂੰ ਸਿੱਖੀ ਤੋਂ ਦੂਰ ਕੀਤਾ ਹੈ | ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਪਾਠੀ ਸਿੰਘਾਂ, ਰਾਗੀ ਸਿੰਘਾਂ ਤੇ ਬੱਚਿਆਂ ਦਾ ਸਨਮਾਨ ਕੀਤਾ | ਇਸ ਮੌਕੇ ਬਲਰਾਜ ਸਿੰਘ ਫ਼ੌਜੀ, ਅਵਤਾਰ ਸਿੰਘ, ਗੁਰਸੇਵਕ ਸਿੰਘ, ਬਾਬਾ ਬਲਵਿੰਦਰ ਸਿੰਘ ਮੁੱਖ ਗ੍ਰੰਥੀ, ਮਾਸਟਰ ਬਲਦੇਵ ਸਿੰਘ ਅਤੇ ਜੋਰਾ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਅਗਲੀ ਖ਼ਬਰ ਕਈ ਦਿਨਾਂ ਬਾਅਦ ਨਿਕਲੀ ਖਿੜਵੀਂ ਧੁੱਪ, ਲੋਕਾਂ ਨੇ ਸੁੱਖ ਦਾ ਸਾਹ ਲਿਆ
Ad Position 24