21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਨਸ਼ੇੜੀ ਤਸਕਰ ਧੰਦਾ ਛੱਡਣ ਜਾਂ ਛੱਡਣ ਇਲਾਕਾ-ਡੀ.ਐੱਸ.ਪੀ. ਬੱਲ

Ad Position 21
No active advertisement
ਅਜੀਤ ਡੈਸਕ 06-01-2026
ਨਾਭਾ, 5 ਜਨਵਰੀ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਡੀ.ਐੱਸ.ਪੀ. ਗੁਰਿੰਦਰ ਸਿੰਘ ਬੱਲ ਨੇ ਨਸ਼ੇੜੀ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਜਾਂ ਤਾਂ ਨਸ਼ੇ ਦਾ ਧੰਦਾ ਛੱਡਣ ਜਾਂ ਇਲਾਕਾ ਛੱਡ ਜਾਣ | ਉਨ੍ਹਾਂ ਹਲਕੇ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਨਸ਼ੇੜੀ ਤਸਕਰ ਸੰਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਸੰਬੰਧਿਤ ਪੁਲਿਸ ਥਾਣੇ ਨੂੰ ਦੇਣ ਜਾ ਉਨ੍ਹਾਂ ਨੂੰ ਫ਼ੋਨ ਕਰਨ | ਡੀ.ਐੱਸ.ਪੀ. ਬੱਲ ਨੇ ਕਿਹਾ ਕਿ ਜੋ ਵੀ ਵਿਅਕਤੀ ਨਸ਼ੇੜੀ ਤਸਕਰ ਦੇ ਮਾਮਲੇ ਦੀ ਪੈਰਵਾਈ ਕਰੇਗਾ ਜਾਂ ਜ਼ਮਾਨਤ ਦੇਵੇਗਾ ਉਸ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਹਲਕੇ ਦੇ ਮੁਹਤਬਰ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡ ਜਾ ਮੁਹੱਲੇ 'ਚ ਕੋਈ ਨਸ਼ਾ ਕਰਨ ਵਾਲਾ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਆਪਣੇ ਮਾਪਿਆਂ ਨੂੰ ਜਾਂ ਮੁਹਤਬਰ ਵਿਅਕਤੀਆਂ ਨੂੰ ਨਾਲ ਲੈ ਕੇ ਸਬੰਧਿਤ ਥਾਣੇ ਵਿੱਚ ਥਾਣਾ ਇੰਚਾਰਜ ਨੂੰ ਮਿਲਣ ਤਾਂ ਜੋ ਉਸ ਦਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫ਼ਤ 'ਚ ਇਲਾਜ ਕਰਵਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਨਸ਼ੇੜੀ ਤਸਕਰ ਧੰਦਾ ਛੱਡਣ ਜਾਂ ਛੱਡਣ ਇਲਾਕਾ-ਡੀ.ਐੱਸ.ਪੀ. ਬੱਲ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
Ad Position 24