ਮੀਡੀਆ ਕਰਮੀਆਂ ਅਤੇ ਸੋਸ਼ਲ ਮੀਡੀਆ ਕਾਰਕੁੰਨਾਂ 'ਤੇ ਝੂਠੇ ਕੇਸ ਦਰਜ ਕਰਨਾ ਮੰਦਭਾਗਾ-ਅਮਿਤ ਸਿੰਘ ਰਾਠੀ
ਅਜੀਤ ਡੈਸਕ
06-01-2026
ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਆਲੋਚਨਾ ਹੋਣਾ ਆਮ ਗੱਲ ਹੈ ਅਤੇ ਪੱਤਰਕਾਰ ਭਾਈਚਾਰੇ ਦਾ ਕੰਮ ਅਲੋਚਨਾ ਹੈ ਅਤੇ ਜਿਹੜੇ ਪੱਤਰਕਾਰਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ, ਉਨ੍ਹਾਂ ਵਲੋਂ ਤਾਂ ਸਵਾਲ ਹੀ ਪੁੱਛੇ ਗਏ ਐਨੇ ਵਿਚ ਹੀ ਕੇਸ ਦਰਜ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਇਸ ਤਰ੍ਹਾਂ ਨਹੀਂ ਦਬਾਇਆ ਜਾ ਸਕਦਾ | ਪ੍ਰਧਾਨ ਰਾਠੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਵਿਚ ਅਜਿਹੇ ਹਾਲਾਤ ਕਿਸੇ ਵੀ ਕੀਮਤ 'ਤੇ ਨਹੀਂ ਬਣਨ ਦੇਵੇਗਾ | ਇਸ ਮੌਕੇ ਸਾਬਕਾ ਮੇਅਰ ਸੰਜੀਵ ਬਿੱਟੂ, ਕਲੱਬ ਦੇ ਪ੍ਰਧਾਨ ਅਨੁਰਾਗ ਸ਼ਰਮਾ, ਦਮਨਪ੍ਰੀਤ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ |