21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ਼ਿਵ ਆਸ਼ਰਮ ਮੌਜਵਾਲ 'ਚ ਬਰਸੀ ਸਮਾਗਮ ਦੇ ਚੌਥੇ ਦਿਨ ਮਹਾਂਪੁਰਸ਼ਾਂ ਨੇ ਪ੍ਰਵਚਨਾਂ ਨਾਲ ਸੰਗਤ ਨੂੰ ਕੀਤਾ ਨਿਹਾਲ

Ad Position 21
No active advertisement
ਅਜੀਤ ਡੈਸਕ 06-01-2026
ਸੁਖਸਾਲ, 5 ਜਨਵਰੀ (ਧਰਮ ਪਾਲ)-ਸ਼ਿਵ ਆਸ਼ਰਮ ਮੌਜਵਾਲ ਵਿਖੇ ਚੱਲ ਰਹੇ ਸਲਾਨਾ ਬਰਸੀ ਸਮਾਗਮ ਦੇ ਚੌਥੇ ਦਿਨ ਆਸ਼ਰਮ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਧਾਰਮਿਕ ਆਗੂਆਂ ਅਤੇ ਸੰਤ ਮਹਾਂਪੁਰਖਾਂ ਨੇ ਆਪਣੇ ਪ੍ਰਵਚਨਾਂ ਰਾਹੀਂ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸਵੇਰੇ ਭਗਵਾਨ ਸ਼ਿਵ ਦੀ ਪੂਜਾ-ਅਰਚਨਾ ਨਾਲ ਹੋਈ | ਉਪਰੰਤ ਮਹਾਂਪੁਰਖਾਂ ਨੇ ਆਪਣੇ ਪ੍ਰਵਚਨਾਂ ਵਿਚ ਸਤਿਕਾਰ, ਸੇਵਾ, ਸਚਾਈ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਧਰਮ ਸਾਨੂੰ ਆਪਸੀ ਭਾਈਚਾਰੇ, ਪ੍ਰੇਮ ਅਤੇ ਸਮਰਸਤਾ ਨਾਲ ਜੀਉਣਾ ਸਿਖਾਉਂਦਾ ਹੈ ਅਤੇ ਸਮਾਜ ਵਿਚ ਫੈਲੀ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਾ ਹੈ | ਸੰਤ ਮਹਾਂਪੁਰਖਾਂ ਨੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਪਣਾਉਣ ਅਤੇ ਸਮਾਜਕ ਭਲਾਈ ਦੇ ਕੰਮਾਂ ਵਿਚ ਅੱਗੇ ਆਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਆਸ਼ਰਮ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸੇਵਾਵਾਂ ਦੀ ਵੀ ਸਲਾਹਣਾ ਕੀਤੀ | ਇਸ ਮੌਕੇ ਸਮਾਗਮ ਦੌਰਾਨ ਸੰਗਤਾਂ ਲਈ ਲੰਗਰ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ, ਜਿੱਥੇ ਸੇਵਾਦਾਰਾਂ ਨੇ ਨਿਸ਼ਕਾਮ ਸੇਵਾ ਨਿਭਾਈ | ਦੇਰ ਸ਼ਾਮ ਤੱਕ ਚੱਲੇ ਇਸ ਧਾਰਮਿਕ ਸਮਾਗਮ ਵਿਚ ਇਲਾਕੇ ਦੇ ਨਾਲ-ਨਾਲ ਦੂਰ-ਦੁਰਾਡੇ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਆਸ਼ਰਮ ਪ੍ਰਬੰਧਕਾਂ ਨੇ ਦੱਸਿਆ ਕਿ ਸਲਾਨਾ ਬਰਸੀ ਸਮਾਗਮ ਦੇ ਬਾਕੀ ਦਿਨਾਂ ਵਿਚ ਵੀ ਇਸੇ ਤਰ੍ਹਾਂ ਧਾਰਮਿਕ ਪ੍ਰਵਚਨ, ਭਜਨ-ਕੀਰਤਨ ਅਤੇ ਸਮਾਜਕ ਭਲਾਈ ਦੇ ਸੰਦੇਸ਼ ਦਿੱਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫੂਕੀ ਅਰਥੀ ਅਗਲੀ ਖ਼ਬਰ ਠੰਢ ਦੇ ਮਾਹੌਲ 'ਚ ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ 'ਚ ਕਵੀਆਂ ਨੇ ਕਵਿਤਾਵਾਂ ਨਾਲ ਕੀਤੀ ਗਰਮਾਇਸ਼
Ad Position 24