21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫੂਕੀ ਅਰਥੀ

Ad Position 21
No active advertisement
ਅਜੀਤ ਡੈਸਕ 06-01-2026
ਢੇਰ, 5 ਜਨਵਰੀ (ਸ਼ਿਵ ਕੁਮਾਰ ਕਾਲੀਆ)-ਖੱਬੀਆਂ ਪਾਰਟੀਆਂ ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਇੱਥੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੰਗ ਕੀਤੀ ਗਈ ਕਿ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਸ ਦੀ ਪਤਨੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਅੱਜ ਸੀ.ਪੀ.ਆਈ.ਐੱਮ. ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ, ਜਸਵਿੰਦਰ ਸਿੰਘ ਭੰਗਲ ਦੀ ਅਗਵਾਈ ਹੇਠ ਸਥਾਨਕ ਬੱਸ ਸਟੈਂਡ ਤੇ ਕੀਤੇ ਰੋਸ ਪ੍ਰਦਰਸ਼ਨ ਵਿਚ ਅਮਰੀਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਅਮਰੀਕਾ ਆਪਣੀ ਧੌਂਸ ਸਾਰੇ ਮੁਲਕਾਂ ਤੇ ਜਮਾਉਣਾ ਚਾਹੁੰਦਾ ਹੈ | ਉਸ ਦਾ ਸੁਪਨਾ ਦੁਨੀਆਂ ਭਰ 'ਚ ਆਪਣੀਆਂ ਮੰਡੀਆਂ ਸਥਾਪਿਤ ਕਰਨਾ ਹੈ | ਉਸ ਦੇ ਖ਼ਿਲਾਫ਼ ਬੋਲਣ ਵਾਲੇ ਦੇਸ਼ਾਂ ਤੇ ਉਹ ਫ਼ੌਜਾਂ ਚਾੜ ਰਿਹਾ ਹੈ | ਇਸ ਤੋਂ ਪਹਿਲਾਂ ਇਰਾਕ, ਅਫਗਾਨਿਸਤਾਨ ਤੇ ਭਾਰੀ ਤਬਾਹੀ ਕਰਕੇ ਮੁਲਕਾਂ ਨੂੰ ਤਬਾਹ ਕੀਤਾ | ਹੁਣ ਵੈਨੇਜ਼ੁਏਲਾ ਨੂੰ ਆਪਣਾ ਨਿਸ਼ਾਨਾ ਬਣਾ ਰਿਹਾ ਹੈ | ਇਸ ਮੌਕੇ ਰਜਿੰਦਰ ਸਿੰਘ ਡੋਡ , ਚਰਨ ਸਿੰਘ ਅਟਵਾਲ, ਬਰਜਿੰਦਰ ਸਿੰਘ ਡੋਡ, ਸੂਬੇਦਾਰ ਹਰਜਾਪ ਸਿੰਘ ਭੰਗਲ, ਸਹਰਜਾਪ ਸਿੰਘ ਵਡਿਆਲ, ਪ੍ਰਧਾਨ ਪ੍ਰੇਮ ਸਿੰਘ ਅਟਵਾਲ, ਗੁਰਦਿਆਲ ਸਿੰਘ ਅਟਵਾਲ, ਸੋਹਨ ਲਾਲ, ਪਰਮਜੀਤ ਸਿੰਘ ਕਾਕੂ, ਬਲਵੀਰ ਸਿੰਘ ਅਟਵਾਲ ਸਮੇਤ ਹੋਰ ਸਾਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉਪ-ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅੱਜ ਅਗਲੀ ਖ਼ਬਰ ਸ਼ਿਵ ਆਸ਼ਰਮ ਮੌਜਵਾਲ 'ਚ ਬਰਸੀ ਸਮਾਗਮ ਦੇ ਚੌਥੇ ਦਿਨ ਮਹਾਂਪੁਰਸ਼ਾਂ ਨੇ ਪ੍ਰਵਚਨਾਂ ਨਾਲ ਸੰਗਤ ਨੂੰ ਕੀਤਾ ਨਿਹਾਲ
Ad Position 24