21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਉਪ-ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 06-01-2026
ਸ੍ਰੀ ਅਨੰਦਪੁਰ ਸਾਹਿਬ, 5 ਜਨਵਰੀ (ਕਰਨੈਲ ਸਿੰਘ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ 6 ਜਨਵਰੀ ਨੂੰ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਦੁਪਹਿਰ 12 ਵਜੇ ਹੋਵੇਗੀ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵਿੱਦਿਅਕ ਸੰਸਥਾਵਾਂ ਦੇ ਮੁਖੀ ਸ਼ਾਮਿਲ ਹੋਣਗੇ | ਇਹ ਜਾਣਕਾਰੀ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਅੱਜ ਇੱਥੇ ਦਿੱਤੀ | ਇਸ ਸਮਾਰੋਹ 'ਚ ਹੋਣ ਵਾਲੇ ਸਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀ ਚੋਣ ਕਰਨ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ | ਇਹ ਕਮੇਟੀ ਪ੍ਰੋਗਰਾਮਾਂ ਦੀ ਚੋਣ ਕਰਕੇ ਉਨ੍ਹਾਂ ਦੀ ਰਿਹਰਸਲ ਵੀ ਕਰਵਾਵੇਗੀ | ਵੱਖ ਵੱਖ ਸਕੂਲਾਂ ਦੇ ਮੁਖੀ ਇਸ ਮੀਟਿੰਗ 'ਚ ਸ਼ਾਮਿਲ ਹੋਣਗੇ ਅਤੇ ਸਮਾਰੋਹ ਲਈ ਪੀ. ਟੀ. ਸ਼ੋਅ ਮਾਰਚ ਪਾਸਟ, ਪਰੇਡ ਆਦਿ ਲਈ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀ ਚੋਣ ਵੀ ਕੀਤੀ ਜਾਵੇਗੀ | ਇਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਇਸ ਮੀਟਿੰਗ ਵਿਚ ਲਗਾਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਬਲਾਕ ਬਸੀ ਪਠਾਣਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫੂਕੀ ਅਰਥੀ
Ad Position 24