21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਨਵੇਂ ਸਾਲ ਮੌਕੇ ਤਹਿਸੀਲ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏੇ

Ad Position 21
No active advertisement
ਅਜੀਤ ਡੈਸਕ 06-01-2026
ਮੰਡੀ ਗੋਬਿੰਦਗੜ੍ਹ, 5 ਜਨਵਰੀ (ਰਾਜੇਸ਼ ਸ਼ਰਮਾ)-ਨਵੇਂ ਸਾਲ ਦੇ ਸ਼ੁੱਭ ਮੌਕੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਨੇ ਵੀ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਨਾਇਬ ਤਹਿਸੀਲਦਾਰ ਹਰਪਾਲ ਸਿੰਘ ਨੇ ਸਮੁੱਚੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ | ਇਸ ਸ਼ੁੱਭ ਮੌਕੇ 'ਤੇ ਸਮੂਹ ਪ੍ਰਾਪਰਟੀ ਡੀਲਰ ਅਤੇ ਤਹਿਸੀਲ ਕਰਮਚਾਰੀ, ਵਸੀਅਤ ਲੇਖਕ, ਐਡਵੋਕੇਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੇ ਮੈਂਬਰ, ਸਰਪ੍ਰਸਤ ਗੁਰਪਾਲ ਸਿੰਘ, ਪ੍ਰਧਾਨ ਐਡਵੋਕੇਟ ਕਮਲਜੀਤ ਸਿੰਘ ਬੜਿੰਗ, ਜਸਪਾਲ ਸਿੰਘ, ਨੀਰਜ ਬਾਂਸਲ, ਜੀਵਨ ਜੋਸ਼ੀ, ਅੰਕਿਤ ਬਾਂਸਲ, ਬਬਲੂਜੀਤ, ਐਡਵੋਕੇਟ ਮਨਦੀਪ ਪੁਰੀ, ਸੌਰਭ ਸ਼ਰਮਾ, ਸੰਜੀਵ ਸ਼ਰਮਾ, ਨਰਿੰਦਰ ਸਿੰਘ, ਬੇਅੰਤ ਸਿੰਘ, ਬਲਜਿੰਦਰ ਸਿੰਘ ਪਰੂਥੀ, ਵਿਕਰਮ ਡੱਲਾ, ਈਦ ਮੁਹੰਮਦ, ਮਨੀਸ਼ ਕੁਮਾਰ, ਅਸ਼ੀਸ਼ ਸਿੰਘ, ਸਰਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਸ਼ੁਭਮ ਕੁਮਾਰ ਤੋਂ ਇਲਾਵਾ 'ਆਪ' ਆਗੂ ਅਮਿਤ ਠਾਕੁਰ, ਰਾਜੇਸ਼ ਭਾਟੀਆ, ਪ੍ਰਵੀਨ ਸ਼ਰਮਾ, ਸੰਜੇ, ਰਾਮ ਮੂਰਤੀ, ਨੰਬਰਦਾਰ ਜਰਨੈਲ ਸਿੰਘ ਸਮੇਤ ਕਈ ਹੋਰ ਪ੍ਰਮੁੱਖ ਨਾਗਰਿਕ ਮੌਜੂਦ ਸਨ | ਇਸ ਮੌਕੇ ਸੰਗਤ ਲਈ ਅਟੁੱਟ ਲੰਗਰ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ-ਕੁਲਵਿੰਦਰ ਡੇਰਾ, ਭੱਟੀ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਬਲਾਕ ਬਸੀ ਪਠਾਣਾਂ ਦੀ ਹੋਈ ਮੀਟਿੰਗ
Ad Position 24