21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ-ਕੁਲਵਿੰਦਰ ਡੇਰਾ, ਭੱਟੀ

Ad Position 21
No active advertisement
ਅਜੀਤ ਡੈਸਕ 06-01-2026
ਫ਼ਤਹਿਗੜ੍ਹ ਸਾਹਿਬ, 5 ਜਨਵਰੀ (ਮਨਪ੍ਰੀਤ ਸਿੰਘ)-ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਜਿਸ ਦੁਆਰਾ ਪੰਜਾਬ ਦੇ ਵਿਕਾਸ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ ਤੇ ਇਸ ਦੇ ਬਣਦੇ ਫ਼ੰਡਾਂ ਨੂੰ ਰੋਕਿਆ ਜਾ ਰਿਹਾ ਹੈ, ਜੋ ਕਿ ਅਤਿ ਮੰਦਭਾਗਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਕੁਲਵਿੰਦਰ ਸਿੰਘ ਡੇਰਾ ਤੇ ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | 'ਆਪ' ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਦੁਆਰਾ ਪਹਿਲਾਂ ਪੰਜਾਬ 'ਚ ਆਏ ਹੜ੍ਹਾਂ ਦੌਰਾਨ ਲੋਕਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਪ੍ਰਧਾਨ ਮੰਤਰੀ ਮੋਦੀ ਵਲੋਂ ਐਲਾਨੀ ਮਦਦ ਅੱਜ ਤੱਕ ਲੋਕਾਂ ਤੱਕ ਪਹੁੰਚ ਨਹੀਂ ਸਕੀ ਤੇ ਹੁਣ ਮਨਰੇਗਾ ਵਰਗੀਆਂ ਸਕੀਮਾਂ ਦਾ ਕੇਂਦਰ ਵਲੋਂ ਨਾਮ ਬਦਲ ਲੋਕ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ, ਜਿਸ ਦਾ ਸਿੱਧੇ ਤੌਰ 'ਤੇ ਗ਼ਰੀਬ ਲੋਕਾਂ 'ਤੇ ਅਸਰ ਪਵੇਗਾ ਤੇ ਉਨ੍ਹਾਂ ਨੂੰ ਮਿਲਣ ਵਾਲਾ ਰੁਜ਼ਗਾਰ ਖ਼ਤਮ ਹੋਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਹਿਤੈਸ਼ੀ ਨਹੀਂ ਹੈ, ਜਿਸ ਦੁਆਰਾ ਦੁਆਰਾ ਪਹਿਲਾਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਂਦੇ ਗਏ ਤੇ ਹੁਣ ਗ਼ਰੀਬਾਂ ਦੇ ਦਮਨ ਲਈ 'ਜੀ ਰਾਮ ਜੀ' ਦਾ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਰਾਹੀਂ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਮਿਲਣ ਵਾਲਾ ਕਾਨੂੰਨ ਖ਼ਤਮ ਹੋਵੇਗਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਭਾਜਪਾ ਦੇ ਆਗੂ ਵੀ ਅਜਿਹੇ ਲੋਕ ਵਿਰੋਧੀ ਕਾਨੂੰਨਾਂ ਪ੍ਰਤੀ ਚੁੱਪ ਹਨ, ਜਿਨ੍ਹਾਂ ਸਦਕਾ ਸੂਬੇ ਦੇ ਲੋਕਾਂ 'ਚ ਰੋਸ ਦੀ ਲਹਿਰ ਹੈ, ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕੇਂਦਰ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਦਾ 2027 ਦੀਆਂ ਚੋਣਾਂ 'ਚ ਮੂੰਹ ਤੋੜਵਾਂ ਜਵਾਬ ਦੇਣਗੇ ਤੇ ਭਾਜਪਾ ਦੀ ਕਰਾਰੀ ਹਾਰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ 'ਚ ਚੰਦੂਮਾਜਰਾ ਅਤੇ ਰੱਖੜਾ ਦਾ ਸਨਮਾਨ ਅਗਲੀ ਖ਼ਬਰ ਨਵੇਂ ਸਾਲ ਮੌਕੇ ਤਹਿਸੀਲ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏੇ
Ad Position 24