21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ 'ਚ ਚੰਦੂਮਾਜਰਾ ਅਤੇ ਰੱਖੜਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 06-01-2026
ਭਾਦਸੋਂ, 5 ਜਨਵਰੀ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਬੁਲਾਰੇ ਅਤੇ ਹਲਕਾ ਇੰਚਾਰਜ ਨਾਭਾ ਐਡ. ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ 'ਚ ਜਥੇਦਾਰ ਧਰਮ ਸਿੰਘ ਧਾਰੋਂਕੀ, ਧਰਮਿੰਦਰ ਸਿੰਘ, ਅਨਿਲ ਗੁਪਤਾ, ਗੁਰਮੀਤ ਸਿੰਘ, ਬਹਾਦਰ ਸਿੰਘ ਟੌਹੜਾ, ਹਰਭਜਨ ਸਿੰਘ ਟੌਹੜਾ, ਬਲਦੇਵ ਸਿੰਘ, ਮਨਜੀਤ ਸਿੰਘ ਮੱਲੇਵਾਲ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਰਾਮਗੜ੍ਹ, ਬੇਅੰਤ ਸਿੰਘ, ਮਨਜੀਤ ਸਿੰਘ ਮੱਲੇਵਾਲ ਅਤੇ ਹਰਵਿੰਦਰ ਸਿੰਘ ਭੋਲਾ, ਜਰਨੈਲ ਸਿੰਘ ਨੰਬਰਦਾਰ, ਰਵਿੰਦਰ ਸਿੰਘ ਸਹੌਲੀ ਸਮੇਤ ਸਮੁੱਚੀ ਲੀਡਰਸ਼ਿਪ ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦਾ ਸਨਮਾਨ ਕੀਤਾ ਗਿਆ | ਇਹ ਸਨਮਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪਾਰਟੀ ਦੀ ਉੱਚ ਤਾਕਤੀ ਕਮੇਟੀ ਦਾ ਮੈਂਬਰ ਚੁਣੇ ਜਾਣ ਅਤੇ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ 'ਚ ਕੀਤਾ ਗਿਆ | ਇਸ ਦੌਰਾਨ ਗੱਲਬਾਤ ਕਰਦਿਆਂ ਐਡ.ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਯੋਗ ਰਹਿਨੁਮਾਈ 'ਚ ਸ਼੍ਰੋਮਣੀ ਅਕਾਲੀ ਦਲ ਮੁੜ ਪੁਨਰ ਸੁਰਜੀਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਕਮਾਨ ਮਿਲਣ ਨਾਲ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਹੈ ਅਤੇ ਇਸ ਨਾਲ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ 328 ਪਾਵਨ ਸਰੂਪਾਂ ਦੇ ਮਾਮਲੇ ਦੀ ਹੋਵੇ ਨਿਰਪੱਖ ਜਾਂਚ, ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ-ਨੌਨਿਹਾਲ ਸਿੰਘ ਸ਼ੇਰਗੜ੍ਹ ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ-ਕੁਲਵਿੰਦਰ ਡੇਰਾ, ਭੱਟੀ
Ad Position 24