21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

328 ਪਾਵਨ ਸਰੂਪਾਂ ਦੇ ਮਾਮਲੇ ਦੀ ਹੋਵੇ ਨਿਰਪੱਖ ਜਾਂਚ, ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ-ਨੌਨਿਹਾਲ ਸਿੰਘ ਸ਼ੇਰਗੜ੍ਹ

Ad Position 21
No active advertisement
ਅਜੀਤ ਡੈਸਕ 06-01-2026
ਦੇਵੀਗੜ੍ਹ, 5 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਜਨਰਲ ਸਕੱਤਰ ਨੌਨਿਹਾਲ ਸਿੰਘ ਸ਼ੇਰਗੜ੍ਹ ਨੇ ਬਿਆਨ ਜਾਰੀ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਪਾਵਨ ਸਰੂਪਾਂ ਦੇ ਮਾਮਲੇ 'ਚ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੀਤੀ ਜਾਵੇ ਤਾਂ ਜੋ ਸਿੱਖ ਸੰਗਤਾਂ ਦੇ ਮਨਾਂ ਵਿਚ ਪੈਦਾ ਹੋਏ ਸ਼ੰਕੇ ਦੂਰ ਹੋ ਸਕਣ | ਨੌਨਿਹਾਲ ਸਿੰਘ ਸ਼ੇਰਗੜ੍ਹ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸੱਚ ਸੰਗਤ ਦੇ ਸਾਹਮਣੇ ਨਹੀਂ ਆਇਆ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਬੰਧਿਤ ਸੰਸਥਾਵਾਂ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਦੀ ਤਹਿ ਤੱਕ ਜਾ ਕੇ ਜਾਂਚ ਕੀਤੀ ਜਾਵੇ ਕਿ ਇਹ ਸਰੂਪ ਕਿੱਥੇ ਗਏ ਅਤੇ ਇਸ ਪਿੱਛੇ ਕਿਹੜੀਆਂ ਤਾਕਤਾਂ ਜ਼ਿੰਮੇਵਾਰ ਹਨ | ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮੁੱਦੇ 'ਤੇ ਬੋਲਦਿਆਂ ਸ਼ੇਰਗੜ੍ਹ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਚਾਹੇ ਉਹ ਕਿਸੇ ਵੀ ਧਰਮ ਦਾ ਕਿਉਂ ਨਾ ਹੋਵੇ, ਜੇਕਰ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਂ ਕਿਸੇ ਹੋਰ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦਾ ਗੁਨਾਹ ਕਰਦਾ ਹੈ, ਤਾਂ ਉਸ ਨੂੰ ਅਜਿਹੀ ਮਿਸਾਲੀ ਅਤੇ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਬਕ ਬਣੇ | ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥ ਸਮੁੱਚੀ ਮਨੁੱਖਤਾ ਦੇ ਮਾਰਗ-ਦਰਸ਼ਕ ਹਨ ਅਤੇ ਇਨ੍ਹਾਂ ਦਾ ਅਪਮਾਨ ਕਰਨ ਵਾਲਾ ਸਮਾਜ ਦਾ ਦੁਸ਼ਮਣ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਹਮੇਸ਼ਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਗੁਰੂ ਸਾਹਿਬ ਦੇ ਅਦਬ-ਸਤਿਕਾਰ ਲਈ ਵਚਨਬੱਧ ਰਿਹਾ ਹੈ | ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮਸਲਿਆਂ ਦੇ ਹੱਲ ਲਈ ਇਕਜੁਟ ਹੋਣ ਤਾਂ ਜੋ ਭਵਿੱਖ ਵਿਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਸਕੇ¢
Ad Position 22
No active advertisement
ਪਿਛਲੀ ਖ਼ਬਰ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਨੇ 7ਵਾਂ ਸਥਾਪਨਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ 'ਚ ਚੰਦੂਮਾਜਰਾ ਅਤੇ ਰੱਖੜਾ ਦਾ ਸਨਮਾਨ
Ad Position 24