28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜੇਲ੍ਹ 'ਚੋਂ 6 ਮੋਬਾਈਲ ਤੇ ਜਰਦੇ ਦੀਆਂ ਪੁੜੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 07-01-2026
ਪਟਿਆਲਾ, 6 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਜੇਲ੍ਹ 'ਚੋਂ ਨਵੇਂ ਸਾਲ ਦੌਰਾਨ ਵੀ ਮੋਬਾਈਲ ਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਬੰਦ ਨਹੀਂ ਹੋ ਰਿਹਾ ਹੈ | ਇਸੇ ਸਿਲਸਿਲੇ ਤਹਿਤ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 5 ਮੋਬਾਈਲ ਅਤੇ 60 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ | ਇਸ ਸੰਬੰਧੀ ਸਹਾਇਕ ਸੁਪਰਡੈਂਟ ਰਾਜੀਵ ਕੁਮਾਰ ਅਤੇ ਜਸਵਿੰਦਰ ਸਿੰਘ ਵਲੋਂ ਥਾਣਾ ਤਿ੍ਪੜੀ 'ਚ ਸ਼ਿਕਾਇਤ ਦਰਜ ਕਰਵਾਈ ਗਈ ਜਿਸ ਆਧਾਰ 'ਤੇ ਪੁਲਿਸ ਨੇ ਇਕ ਕੈਦੀ ਅਤੇ ਦੋ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਥਾਣਾ ਤਿ੍ਪੜੀ ਦੇ ਮੁਖੀ ਸੁਖਵਿੰਦਰ ਸਿੰਘ ਗਿੱਲ ਨੇ ਦਸਿਆ ਕਿ ਪੁਲਿਸ ਹਾਲੇ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਕਿ ਮੁਲਜ਼ਮਾਂ ਨੇ ਮੋਬਾਈਲ ਅਤੇ ਨਸ਼ੀਲੇ ਪਦਾਰਥ ਕਿਸ ਤੋਂ ਮੰਗਵਾਏ ਸਨ ਅਤੇ ਅੱਗੇ ਕਿਸ ਬੰਦੀ ਕੋਲ ਪਹੁੰਚਣੇ ਸੀ | ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਕੇਸ ਬਾਰੇ ਹੋਰ ਕੁੱਝ ਦਸਿਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਝੰਡਾ ਮਾਰਚ ਅਗਲੀ ਖ਼ਬਰ ਬਨੂੜ ਅਨਾਜ ਮੰਡੀ 'ਚੋਂ 10 ਟਾਇਰਾਂ ਵਾਲਾ ਟਰੱਕ ਚੋਰੀ, ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ
Ad Position 24