28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੰਯੁਕਤ ਕਿਸਾਨ ਮੋਰਚੇ ਵਲੋਂ ਝੰਡਾ ਮਾਰਚ

Ad Position 21
No active advertisement
ਅਜੀਤ ਡੈਸਕ 07-01-2026
ਰਾਜਪੁਰਾ, 6 ਜਨਵਰੀ (ਰਣਜੀਤ ਸਿੰਘ)-ਇਥੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਆਨਾਜ ਮੰਡੀ ਤੋਂ ਲੈ ਕੇ ਵੱਖ ਵੱਖ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਗਿਆ ਅਤੇ ਬਿਜਲੀ ਸੋਧ ਬਿੱਲ 2025 ਅਤੇ ਮਨਰੇਗਾ ਕਾਨੁੂੰਨ ਦੀ ਸੋਧ ਦੇ ਵਿਰੋਧ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ |
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਬੀਜ ਬਿਲ ਨੂੰ ਪ੍ਰਵਾਨਗੀ ਦੇਣ ਦੀਆਂ ਚਾਲਾਂ ਅਤੇ ਮਨਰੇਗਾ ਦੇ ਕਾਨੂੰਨ ਵਿਚ ਕੀਤੀਆਂ ਗਈਆਂ ਤਬਦੀਲੀਆਂ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹਨ | ਆਗੂਆਂ ਨੇ ਦੱਸਿਆ ਕਿ ਇਹ ਸਾਰਾ ਕੁਝ ਕਾਰਪੋਰੇਟ ਘਰਾਣਿਆਂ ਅਤੇ ਸਰਮਾਏਦਾਰਾਂ ਨੂੰ ਫਾਇਦਾ ਦੇਣ ਲਈ ਕੀਤਾ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਆਉਣ ਵਾਲੀ 16 ਜਨਵਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਮੂਹਰੇ ਵਿਸ਼ਾਲ ਧਰਨੇ ਦਿੱਤੇ ਜਾਣਗੇ | ਆਗੂਆਂ ਨੇ ਇਨ੍ਹਾਂ ਧਰਨਿਆਂ ਵਿਚ ਸ਼ਾਮਲ ਹੋਣ ਲਈ ਸਮੁੂੰਹ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ ਅਤੇ ਹੋਰ ਸੂਝਵਾਨ ਲੋਕਾਂ ਨੂੰ ਅਪੀਲ ਕੀਤੀ ਹੈ | ਇਸ ਮੌਕੇ ਆਗੂ ਗੁਰਵਿੰਦਰ ਸਿੰਘ ਧੂੰਮਾਂ, ਹਰਿੰਦਰ ਸਿੰਘ ਲਾਖਾ, ਰਘਬੀਰ ਸਿੰਘ ਮੰਡੋਲੀ, ਅਜੈ ਭਵਨ, ਬਿ੍ਜ ਲਾਲ ਬਠੌਣੀਆਂ, ਰਜਿੰਦਰ ਸਿੰਘ, ਗੁਰਦਰਸ਼ਨ ਸਿੰਘ ਖਾਸਪੁਰ, ਪਵਨ ਕੁਮਾਰ ਸੋਗਲਪੁਰ, ਬੱਬੂ ਖਰਾਜਪੁਰ, ਸੁਰਿੰਦਰ ਸਿੰਘ ਨੋਗਾਵਾਂ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਬੰਨ੍ਹ 'ਤੇ ਹੋ ਰਹੀ ਮਾਈਨਿੰਗ ਵਿਰੁੱਧ ਖੋਲਿ੍ਹਆ ਮੋਰਚਾ ਅਗਲੀ ਖ਼ਬਰ ਜੇਲ੍ਹ 'ਚੋਂ 6 ਮੋਬਾਈਲ ਤੇ ਜਰਦੇ ਦੀਆਂ ਪੁੜੀਆਂ ਬਰਾਮਦ
Ad Position 24