ਬਸਪਾ ਵਲੋਂ ਅਨਾਜ ਮੰਡੀ ਬਨੂੜ 'ਚ ਕੀਤਾ ਰੋਸ ਪ੍ਰਦਰਸ਼ਨ
ਅਜੀਤ ਡੈਸਕ
07-01-2026
ਉਪਰੰਤ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਸੂਬਾਈ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਸ਼ਹਿਰ 'ਚ ਰੋਸ ਰੈਲੀ ਕੱਢਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਬਨੂੜ ਬੈਰੀਅਰ 'ਤੇ ਕੁਝ ਸਮੇਂ ਲਈ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ | ਜਿਸ ਕਾਰਨ ਬੈਰੀਅਰ ਚੌਕ ਦੇ ਚਾਰੇ ਪਾਸੇ ਵਾਹਨਾਂ ਦੀਆ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ | ਇਸ ਮੌਕੇ ਗੁਰਮੀਤ ਸਿੰਘ ਬਹਾਦਰਗੜ੍ਹ, ਪਰਮਿੰਦਰ ਸਿੰਘ ਰਾਏਪੁਰ ਮੰਡਲਾਂ, ਹਰਕਾ ਦਾਸ ਧਾਰੀਵਾਲ, ਸੁਖਬੀਰ ਸਿੰਘ ਫ਼ੌਜੀ, ਚਰਨਜੀਤ ਸਿੰਘ ਦੇਵੀ ਨਗਰ, ਸੁਖਵਿੰਦਰ ਸਿੰਘ ਤੇਪਲਾ, ਸੁਖਬੀਰ ਸਿੰਘ, ਜਸਪਾਲ ਸਿੰਘ ਸੈਦਪੁਰਾ, ਸੁਖਜੀਤ ਸਿੰਘ ਗੋਲਡੀ, ਦਰਸ਼ਨ ਸਿੰਘ ਨੰਡਿਆਲੀ, ਕੁਲਦੀਪ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਨਾਰੰਗ ਸਿੰਘ ਉੜਦਨ ਤੋਂ ਇਲਾਵਾ ਬਸਪਾ ਦੇ ਵੱਡੀ ਗਿਣਤੀ 'ਚ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ |