28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪਿੰਡ ਮਹਿਤਾਬਗੜ੍ਹ ਦੇ ਅੱਧਾ ਦਰਜਨ ਕਿਸਾਨਾਂ ਦੀ ਮੋਟਰਾਂ ਦੇ ਸਟਾਰਟਰ ਤੇ ਤਾਰਾਂ ਚੋਰੀ

Ad Position 21
No active advertisement
ਅਜੀਤ ਡੈਸਕ 07-01-2026
ਰਾਜਪੁਰਾ, 6 ਜਨਵਰੀ (ਜੀ.ਪੀ. ਸਿੰਘ) ਖੇਤਰ 'ਚ ਪੈ ਰਹੀ ਧੁੰਦ ਦਾ ਫਾਇਦਾ ਚੁੱਕਦੇ ਹੋਏ ਚੋਰਾਂ ਨੇ ਨੇੜਲੇ ਪਿੰਡ ਮਹਿਤਾਬਗੜ੍ਹ ਦੇ ਖੇਤਾਂ 'ਚੋਂ ਅੱਧਾ ਦਰਜਨ ਤੋਂ ਵੱਧ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਅਤੇ ਸਟਾਟਰ ਚੋਰੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਜਿਸ ਦੇ ਚਲਦਿਆਂ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਨੂੰ ਪਾਣੀ ਲਗਾਉਣ ਦੇ ਲਈ ਖੱਜਲ ਖਵਾਰ ਹੋਣਾ ਪੈ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਮਹਿਤਾਬਗੜ੍ਹ ਦੇ ਕਿਸਾਨ ਮਲਵਿੰਦਰ ਸਿੰਘ, ਗੁਰਮੀਤ ਸਿੰਘ, ਬਹਾਦਰ ਸਿੰਘ, ਗੁਰਸ਼ਰਨ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਖੇਤਾਂ 'ਚੋਂ ਮੋਟਰਾਂ ਬੰਦ ਕਰਕੇ ਘਰ ਨੂੰ ਆ ਗਏ | ਜਦੋਂ ਸਵੇਰੇ ਕਣਕ ਨੂੰ ਪਾਣੀ ਲਗਾਉਣ ਦੇ ਲਈ ਖੇਤਾਂ 'ਚ ਗਏ ਤਾਂ ਦੇਖਿਆ ਕਿ ਚੋਰਾਂ ਨੇ ਉਨ੍ਹਾਂ ਦੀਆ ਮੋਟਰਾਂ ਦੇ ਸਟਾਰਟਰ ਅਤੇ ਤਾਰਾਂ ਚੋਰੀ ਕਰਕੇ ਲੈ ਗਏ ਸਨ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ ਹੈ | ਇਸ ਤੋਂ ਪਹਿਲਾਂ ਵੀ ਕਈ ਵਾਰ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਅਤੇ ਸਟਾਰਟਰ ਚੋਰੀ ਕੀਤੇ ਹਨ | ਪਰ ਪੁਲਿਸ ਚੋਰਾਂ ਨੂੰ ਕਾਬੂ ਕਰਨ 'ਚ ਨਾ ਕਾਮਯਾਬ ਰਹੀ ਹੈ | ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਚੋਰੀ ਹੋਏ ਸਟਾਰਟਰ ਆ ਤੇ ਤਾਰਾਂ ਦੇ ਸੰਬੰਧ 'ਚ ਸੰਬੰਧਿਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜਗਮੀਤ ਸਿੰਘ ਹਰਿਆਊ ਦੀ ਟੀਮ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਨ 'ਤੇ ਬਚਿੱਤਰ ਸਿੰਘ ਵੜੈਚ ਦਾ ਕੀਤਾ ਸਨਮਾਨ ਅਗਲੀ ਖ਼ਬਰ ਬਸਪਾ ਵਲੋਂ ਅਨਾਜ ਮੰਡੀ ਬਨੂੜ 'ਚ ਕੀਤਾ ਰੋਸ ਪ੍ਰਦਰਸ਼ਨ
Ad Position 24