ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ <br/>
ਅਜੀਤ ਡੈਸਕ
07-01-2026
ਇਸੇ ਦੌਰਾਨ ਜੁਆਇੰਟ ਕਮਿਸ਼ਨਰ ਜਸਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਚਾਰ ਸੰਪਤੀ ਮਾਲਕਾਂ ਵਲੋਂ ਦਫ਼ਤਰ ਪਹੁੰਚ ਕੇ ਆਪਣੀਆਂ ਅਸੈਸਮੈਂਟਾਂ ਪੂਰੀਆਂ ਕਰਵਾਈਆਂ ਗਈਆਂ ਹਨ, ਜਦਕਿ ਤਿੰਨ ਸੰਪਤੀ ਮਾਲਕਾਂ ਵਲੋਂ ਲਗਪਗ 7 ਲੱਖ ਰੁ. ਦੀ ਰਕਮ ਜਮ੍ਹਾਂ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਇਨ੍ਹਾਂ ਸੰਪਤੀ ਮਾਲਕਾਂ ਦੀ ਸ਼ਲਾਘਾ ਕਰਦੀ ਹੈ, ਪਰ ਨਾਲ ਹੀ ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੰਦੀ ਹੈ ਕਿ ਡਿਫਾਲਟਰ ਰਹਿਣ ਦੀ ਸੂਰਤ 'ਚ ਸੰਪਤੀਆਂ ਨੂੰ ਸੀਲ ਕਰਨ ਤੋਂ ਬਾਅਦ ਨਿਲਾਮੀ ਵਰਗੀ ਕਾਰਵਾਈ ਵੀ ਅਮਲ 'ਚ ਲਿਆਂਦੀ ਜਾਵੇਗੀ |