28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਖਿਜ਼ਰਾਬਾਦ-ਕੁੱਬਾਹੇੜੀ ਸੰਪਰਕ ਸੜਕ ਦੇ ਨਿਰਮਾਣ ਦੌਰਾਨ ਠੇਕੇਦਾਰ ਵਲੋਂ ਪਿੱਲੀਆਂ ਇੱਟਾਂ ਵਰਤੇ ਜਾਣ ਕਾਰਨ ਲੋਕਾਂ 'ਚ ਰੋਸ <br/>

Ad Position 21
No active advertisement
ਅਜੀਤ ਡੈਸਕ 07-01-2026
ਮਾਜਰੀ, 6 ਜਨਵਰੀ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ-ਕੱੁਬਾਹੇੜੀ ਸੰਪਰਕ ਸੜਕ ਦੇ ਨਿਰਮਾਣ ਦੌਰਾਨ ਠੇਕੇਦਾਰ ਵਲੋਂ ਸੜਕ ਦੀਆਂ ਦੋਵੇਂ ਸਾਈਡਾਂ 'ਤੇ ਪਿੱਲੀਆਂ ਇੱਟਾਂ ਵਰਤੇ ਜਾਣ ਦਾ ਦੋਸ਼ ਲਗਾਉਂਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਠੇਕੇਦਾਰ ਵਲੋਂ ਸੰਪਰਕ ਸੜਕ 'ਤੇ ਘਟੀਆ ਮਟੀਰੀਅਲ ਲਗਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਸੜਕਾਂ ਦੇ ਨਿਰਮਾਣ ਦੌਰਾਨ ਵਧੀਆ ਮਟੀਰੀਅਲ ਵਰਤਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਪਰ ਅਕਸਰ ਠੇਕੇਦਾਰ ਪੰਜਾਬ ਸਰਕਾਰ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੇ ਹੁਕਮਾਂ ਟਿੱਚ ਜਾਣਦੇ ਹਨ ਤੇ ਮਨਮਰਜ਼ੀ ਨਾਲ ਘਟੀਆ ਮਟੀਰੀਅਲ ਵਰਤ ਕੇ ਪੰਜਾਬ ਸਰਕਾਰ ਨੂੰ ਚੂਨਾ ਲਗਾ ਰਹੇ ਹਨ | ਪਿੰਡ ਵਾਸੀਆਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਬਲਾਕ ਮਾਜਰੀ ਦੇ ਪਿੰਡਾਂ ਵਿਚ ਨਵੀਆਂ ਬਣ ਰਹੀਆਂ ਸੰਪਰਕ ਸੜਕਾਂ ਦੇ ਨਿਰਮਾਣ ਮੌਕੇ ਵਰਤੇ ਜਾ ਰਹੇ ਮਟੀਰੀਅਲ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਉਧਰ ਦੂਜੇ ਪਾਸੇ ਜਦੋਂ ਇਸ ਸੰਬੰਧੀ ਖਿਜ਼ਰਾਬਾਦ-ਕੁੱਬਾਹੇੜੀ ਸੜਕ ਦਾ ਨਿਰਮਾਣ ਕਰਵਾ ਰਹੇ ਠੇਕੇਦਾਰ ਨਾਲ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਫ਼ੋਨ ਚੁਕਣਾ ਮੁਨਾਸਿਬ ਨਹੀਂ ਸਮਝਿਆ |

Ad Position 22
No active advertisement
ਪਿਛਲੀ ਖ਼ਬਰ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ 'ਚ ਹੋਵੇਗਾ- ਜਸਪ੍ਰੀਤ ਸਿੰਘ <br/> ਅਗਲੀ ਖ਼ਬਰ ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ <br/>
Ad Position 24