ਸ੍ਰੀ ਅਨੰਦਪੁਰ ਸਾਹਿਬ, 6 ਜਨਵਰੀ (ਕਰਨੈਲ ਸਿੰਘ)-ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਸਮੂਹ ਵਿਭਾਗਾਂ/ਸਕੂਲ ਮੁਖੀਆਂ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਕਰਨ ਸਬੰਧੀ ਅੱਜ ਇੱਕ ਵਿਸ਼ੇਸ਼ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਸਕੂਲ ਮੁਖੀ ਇਸ ਵਿਚ ਸ਼ਾਮਿਲ ਹੋਏ | ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਗਣਤੰਤਰ ਦਿਵਸ ਸਮਾਰੋਹ ਦੇ ਕੀਤੇ ਗਏ ਪ੍ਰਬੰਧਾਂ ਬਾਰੇ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦਿਆ ਉਪ ਮੰਡਲ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਮੀਟਿੰਗ 'ਚ ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਥਾਨਕ ਚਰਨ ਗੰਗਾ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਉਨ੍ਹ ਾਂ ਦੱਸਿਆ ਕਿ 26 ਜਨਵਰੀ ਨੂੰ ਸਵੇਰੇ 10 ਵਜੇ ਕੌਮੀ ਝੰਡਾ ਲਹਿਰਾਇਆ ਜਾਵੇਗਾ | ਇਸੇ ਤਰ ਾਂ ਪਰੇਡ ਦਾ ਨਿਰੀਖਣ 10:02 ਵਜੇ ਹੋਵੇਗਾ, ਮੁੱਖ ਮਹਿਮਾਨ ਦਾ ਭਾਸ਼ਣ 10:10 ਵਜੇ ਅਤੇ ਮਾਰਚ ਪਾਸਟ 10:20 ਵਜੇ ਹੋਵੇਗਾ | ਉਨ ਾਂ ਕਿਹਾ ਕਿ ਇਸ ਸਮਾਰੋਹ ਦੀ ਸਮਾਪਤੀ ਕੌਮੀ ਤਰਾਨੇ ਨਾਲ ਹੋਵੇਗੀ | ਉਨ ਾਂ ਦੱਸਿਆ ਕਿ 12 ਜਨਵਰੀ ਨੂੰ ਸੱਭਿਆਚਾਰਕ ਪੇਸ਼ਕਾਰੀਆਂ ਦੀ ਚੋਣ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ ਅਤੇ 19 ਅਤੇ 21 ਜਨਵਰੀ ਨੂੰ ਰਿਹਰਸਲ ਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਚਰਨ ਗੰਗਾ ਸਟੇਡੀਅਮ ਵਿਖੇ ਸਵੇਰੇ 10 ਵਜੇ ਹੋਵੇਗੀ | ਜਸ਼ਨਦੀਪ ਸਿੰਘ ਮਾਨ ਉਪ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਮੌਕੇ ਸਾਰੇ ਸੁਰੱਖਿਆ ਪ੍ਰਬੰਧ ਯਕੀਨੀ ਕੀਤੇ ਜਾਣਗੇ, ਤਾਂ ਜੋ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਕਰਨਵੀਰ ਸਿੰਘ ਨਾਇਬ ਤਹਿਸੀਲਦਾਰ, ਗੁਰਮਿੰਦਰ ਸਿੰਘ ਭੁੱਲਰ, ਡਾ. ਰਣਬੀਰ ਸਿੰਘ, ਭਾਵਨਾ ਦੀਵਾਨ ਐੱਸ.ਡੀ.ਓ., ਸੁਖਬੀਰ ਸਿੰਘ ਜੇ.ਈ, ਵਿਕਰਮਜੀਤ ਸਿੰਘ, ਰਮਨਪ੍ਰੀਤ ਕੌਰ, ਰਾਜਵਿੰਦਰ ਸਿੰਘ, ਅਰੁਣ ਸ਼ਰਮਾ, ਡਾ. ਦਮਨਦੀਪ ਸਿੰਘ, ਰਜਿੰਦਰ ਸਿੰਘ, ਸਰਬਜੀਤ ਸਿੰਘ, ਡਾ. ਸੁਰਜੀਤ ਸਿੰਘ, ਅਮਰੀਕ ਸਿੰਘ, ਸਿਮਰਨਪਾਲ ਸਿੰਘ, ਕੁਲਜੀਤ ਸਿੰਘ, ਹੇਮਰਾਜ, ਬਲਜੀਤ ਕੌਰ, ਭਰਤ ਕਪੂਰ, ਜਸਪ੍ਰੀਤ ਸਿੰਘ ਬੇਦੀ, ਪੁਸ਼ਵਿੰਦਰ ਕੌਰ, ਮਨਿੰਦਰ ਸਿੰਘ ਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ |