ਪਟਿਆਲਾ, 6 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਅੰਦਰ ਨਿਯਮਾਂ ਦੀ ਉਲੰਘਣਾ ਕਰ ਰਹੇ ਚਾਰ ਡੇਅਰੀ ਮਾਲਕਾਂ ਦੇ ਸੀਵਰੇਜ ਅਤੇ ਪਾਣੀ ਦੇ ਕੁਨੈਕਸ਼ਨ ਕੱਟ ਦਿੱਤੇ ਗਏ¢ ਇਹ ਕਾਰਵਾਈ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਨਿਗਮ ਦੀਆਂ ਟੀਮਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ ਕੀਤੀ ਗਈ | ਸ੍ਰੀ ਗੋਗੀਆ ਨੇ ਕਿਹਾ ਕਿ ਸ਼ਹਿਰ ਅੰਦਰ ਡੇਅਰੀਆਂ ਕਾਰਨ ਗੰਦਗੀ, ਬਦਬੂ ਅਤੇ ਟ੍ਰੈਫਿਕ ਨਾਲ ਜੁੜੀਆਂ ਸਮੱਸਿਆਵਾਂ ਲਗਾਤਾਰ ਵੱਧ ਰਹੀਆਂ ਸਨ, ਜਿਸ ਨਾਲ ਆਮ ਲੋਕ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਸਨ¢ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਡੇਅਰੀ ਮਾਲਕਾਂ ਨੂੰ ਸ਼ਿਫਟਿੰਗ ਲਈ ਪੂਰਾ ਸਮਾਂ ਦਿੱਤਾ ਗਿਆ ਅਤੇ ਨਵੇਂ ਡੇਅਰੀ ਪ੍ਰੋਜੈਕਟ ਵਿਚ ਪਾਣੀ, ਬਿਜਲੀ, ਸੜਕਾਂ, ਸਟਰੀਟ ਲਾਈਟਾਂ ਅਤੇ ਡਰੇਨੇਜ ਵਰਗੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਫਿਰ ਵੀ ਜੇ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਲੋਕ ਹਿਤ ਵਿਚ ਸਖ਼ਤ ਕਾਰਵਾਈ ਕਰਨੀ ਲਾਜ਼ਮੀ ਹੈ¢ ਨਗਰ ਨਿਗਮ ਅਧਿਕਾਰੀਆਂ ਅਨੁਸਾਰ ਇਨ੍ਹਾਂ ਡੇਅਰੀਆਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰਕੇ ਸ਼ਹਿਰ ਤੋਂ ਬਾਹਰ ਨਵੇਂ ਡੇਅਰੀ ਪ੍ਰੋਜੈਕਟ ਵਿਚ ਸ਼ਿਫ਼ਟ ਹੋਣ ਲਈ ਕਿਹਾ ਗਿਆ ਸੀ, ਪਰ ਨਿਰਧਾਰਤਿ ਸਮੇਂ ਦੇ ਬਾਵਜੂਦ ਇਹ ਮਾਲਕ ਡੇਅਰੀਆਂ ਸ਼ਹਿਰ ਅੰਦਰ ਹੀ ਚਲਾ ਰਹੇ ਸਨ¢ ਇਸ ਕਾਰਨ ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਅਤੇ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਸਨ¢ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਚਾਰ ਡੇਅਰੀ ਮਾਲਕਾਂ 'ਤੇ ਕਾਰਵਾਈ ਕੀਤੀ ਗਈ ਹੈ ਅਤੇ ਕੱਲ੍ਹ ਤੋਂ ਹੋਰ ਵੀ ਸਖ਼ਤੀ ਕੀਤੀ ਜਾਵੇਗੀ¢ ਜਿਹੜੀਆਂ ਡੇਅਰੀਆਂ ਹਾਲੇ ਵੀ ਸ਼ਹਿਰ ਅੰਦਰ ਚੱਲ ਰਹੀਆਂ ਹਨ, ਉਨ੍ਹਾਂ ਖ਼ਿਲਾਫ਼ ਬਿਜਲੀ, ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟਣ ਸਮੇਤ ਹੋਰ ਕਾਨੂੰਨੀ ਕਦਮ ਚੁੱਕੇ ਜਾਣਗੇ | ਕਾਰਵਾਈ ਦੌਰਾਨ ਨਗਰ ਨਿਗਮ ਦੀਆਂ ਟੀਮਾਂ ਨੇ ਮÏਕੇ 'ਤੇ ਪਹੁੰਚ ਕੇ ਸੰਬੰਧਿਤ ਵਿਭਾਗਾਂ ਨਾਲ ਸਹਿਯੋਗ ਕਰਦਿਆਂ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟੇ¢ ਅਧਿਕਾਰੀਆਂ ਵਲੋਂ ਸਪੱਸ਼ਟ ਕੀਤਾ ਗਿਆ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਕਾਨੂੰਨੀ ਹੈ ਅਤੇ ਅੱਗੇ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਐਕਸ਼ਨ ਜਾਰੀ ਰਹੇਗਾ¢ ਨਗਰ ਨਿਗਮ ਅਧਿਕਾਰੀਆਂ ਨੇ ਬਾਕੀ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਨਵੇਂ ਡੇਅਰੀ ਪ੍ਰੋਜੈਕਟ ਵਿਚ ਸ਼ਿਫ਼ਟ ਹੋ ਕੇ ਨਿਗਮ ਨਾਲ ਸਹਿਯੋਗ ਕਰਨ ਨਹੀਂ ਤਾਂ ਅਗਲੇ ਦਿਨਾਂ ਵਿਚ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |