ਨਾਭਾ, 6 ਜਨਵਰੀ (ਜਗਨਾਰ ਸਿੰਘ ਦੁਲੱਦੀ)-ਵਿਧਾਨ ਸਭਾ ਹਲਕਾ ਨਾਭਾ ਵਿਚ ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਆਪ ਦੇ ਵਾਰਡ ਇੰਚਾਰਜ ਰਜਨੀਸ਼ ਕੁਮਾਰ ਸੋਨੂ ਵਾਰਡ ਨੰਬਰ 9 ਤੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਬੀਜੇਪੀ ਵਪਾਰ ਵਿੰੰਗ ਦੇ ਸੂਬਾ ਵਾਈਸ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਦੀ ਅਗਵਾਈ ਵਿਚ ਭਾਜਪਾ 'ਚ ਸ਼ਾਮਿਲ ਹੋ ਗਏ | ਭਾਜਪਾ 'ਚ ਸ਼ਾਮਿਲ ਹੋਏ ਰਜਨੀਸ਼ ਕੁਮਾਰ ਸੋਨੂ ਪਿਛਲੀਆਂ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣਾਂ ਲੜ ਚੁੱਕੇ ਹਨ ਅਤੇ ਮੌਜੂਦਾ ਵਾਰਡ ਨੰਬਰ 9 ਦੇ ਇੰਚਾਰਜ ਸਨ | ਉਪਰੰਤ ਰਜਨੀਸ਼ ਕੁਮਾਰ ਸੋਨੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਉਹ ਅੱਜ ਤੋਂ ਬਾਅਦ ਭਾਜਪਾ ਲਈ ਦਿਨ ਰਾਤ ਤਨਦੇਹੀ ਤੇ ਇਮਾਨਦਾਰੀ ਨਾਲ ਮਿਹਨਤ ਕਰਨਗੇ | ਰਜਨੀਸ਼ ਕੁਮਾਰ ਸੋਨੂ ਨੂੰ ਪਾਰਟੀ ਵਿਚ ਜੀਓ ਆਇਆ ਆਖਦੇ ਹੋਏ ਬੀਜੇਪੀ ਵਪਾਰ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਨੇ ਕਿਹਾ ਕਿ ਉਨ੍ਹਾਂ ਵਲੋਂ ਸੋਨੂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ ਹੈ ਅਤੇ ਪਾਰਟੀ ਵੱਲੋਂ ਸੋਨੂ ਅਤੇ ਉਸਦੇ ਸਾਥੀਆਂ ਨੂੰ ਬਣਦਾ ਮਾਨ ਸਨਮਾਨ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਬਰਿੰਦਰ ਬਿੱਟੂ, ਰੀਨਾ ਬਾਂਸਲ, ਮੰਡਲ ਪ੍ਰਧਾਨ ਪਰਮਿੰਦਰ ਗੁਪਤਾ, ਰਜਨੀਸ਼ ਕੁਮਾਰ ਸੋਨੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਦੇ ਅਹੁਦੇਦਾਰ ਤੇ ਮੁਹੱਲਾ ਨਿਵਾਸੀ ਮੌਜੂਦ ਸਨ |