ਪਾਤੜਾਂ, 6 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਕਰਾਂਤਕਾਰੀ ਕਿਸਾਨ ਯੂਨੀਅਨ ਦੇ ਡਾ. ਦਰਸ਼ਨਪਾਲ ਦੇ ਗਰੁੱਪ ਵਲੋਂ ਬਲਾਕ ਪੱਧਰੀ ਮੀਟਿੰਗ ਸੂਬੇਦਾਰ ਨਰਾਤਾ ਸਿੰਘ ਹਰਿਆਊ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਦਿੱਤੇ ਜਾ ਰਹੇ ਧਰਨੇ ਵਿਚ ਮੋਹਾਲੀ ਪੁੱਜਣ ਦਾ ਫੈਸਲਾ ਕੀਤਾ ਗਿਆ ਅਤੇ ਜਥੇਬੰਦੀ ਦਾ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਨਿਯੁਕਤ ਕੀਤੇ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਜਿੱਥੇ ਮਹੀਨਵਾਰ ਮਸਲੇ ਵਿਚਾਰੇ ਗਏ ਹਨ | ਉੱਥੇ ਹੀ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਸੰਘਰਸ਼ਾਂ ਦੀ ਰੂਪ ਰੇਖਾ ਬਾਰੇ ਵਿਚਾਰਾਂ ਕੀਤੀਆਂ ਗਈਆਂ ਹਨ | ਉੱਥੇ ਹੀ ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਜਾ ਵਿਸ਼ਾਲ ਧਰਨੇ 7 ਜਨਵਰੀ ਨੂੰ ਮੋਹਾਲੀ ਵਿਚ ਵੱਡੀ ਗਿਣਤੀ ਵਿਚ ਪੁੱਜਣ ਦਾ ਫੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਆਪਣੀ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ ਹੈ | ਇਸ ਲਈ ਕੌਮੀ ਮੋਰਚੇ ਵਲੋਂ ਕੀਤੇ ਜਾ ਰਹੇ ਸੰਘਰਸ਼ ਦਾ ਕਿਸਾਨ ਜਥੇਬੰਦੀਆਂ ਵਲੋਂ ਸਾਥ ਦੇ ਕੇ ਸਰਕਾਰ ਦੇ ਖਿਲਾਫ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰ ਰੋਜ਼ ਕਿਸਾਨ ਵਿਰੋਧੀ ਫੈਸਲੇ ਕਰਕੇ ਕੇਂਦਰ ਸਰਾਕਰ ਛੋਟੇ ਕਿਸਾਨਾਂ ਨੂੰ ਖਤਮ ਕਰਨ ਅਤੇ ਸਾਰੀਆਂ ਜਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਪਣ ਲਈ ਨਵੇਂ ਤੋਂ ਨਵਾਂ ਕਾਨੂੰਨ ਘੜ੍ਹ ਰਹੀਆਂ ਹਨ ਪਰ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਦਾ ਸਖਤ ਵਿਰੋਧ ਕਰਕੇ ਸਰਕਾਰਾਂ ਦੀਆਂ ਇਨ੍ਹਾਂ ਚਾਲ੍ਹਾਂ ਨੂੰ ਸਫਲ਼ ਨਹੀ ਹੋਣ ਦੇਣਗੀਆਂ | ਇਸ ਮੀਟਿੰਗ ਦੌਰਾਂਨ ਸ਼ਬੇਗ ਸਿੰਘ ਝੱਬਰ ਸ਼ੁਤਰਾਣਾਂ ਨੂੰ ਬਲਾਕ ਦਾ ਪ੍ਰਧਾਨ ਜਾਂਨਪਾਲ ਸਿੰਘ ਕੰਗਥਲਾ ਨੂੰ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ |