ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਵਿਨੈ ਕੁਮਾਰ ਵਾਸੀ ਸਮਾਣਾ ਵਜੋਂ ਹੋਈ ਹੈ | ਮੁਲਜ਼ਮ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਸਿਟੀ ਪੁਲਸ ਮੁੱਖੀ ਬਲਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਾਜਵਿੰਦਰ ਕੌਰ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਹਿਜਪੁਰ ਚੌਕ ਵਿਚ ਮੌਜੂਦ ਸੀ | ਉਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਪੰਜਪੀਰ ਸਮਾਣਾ ਨੇੜੇ ਨਸ਼ਾ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਪਾਰਟੀ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 2 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ |