ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਮਾਜ ਸੇਵੀ ਕਾਰਜਾਂ ਵਿਚ ਮੋਹਰੀ ਰਹਿਣ ਵਾਲੀ ਸੰਸਥਾ 'ਸਕਸ਼ਮ ਵੈੱਲਫੇਅਰ ਫਾੳਾੂਡੇਸ਼ਨ' ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਫਾੳਾੂਡੇਸ਼ਨ ਦੇ ਅਹੁਦੇਦਾਰਾਂ ਵਿਜੇ ਕੁਮਾਰ ਤੇ ਐਡਵੋਕੇਟ ਕਿ੍ਸ਼ਨ ਕੁਮਾਰ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ 'ਖੂਨ ਦੀ ਘਾਟ' ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣਾ ਹੈ | ਕੈਂਪ ਦੀ ਸ਼ੁਰੂਆਤ ਦੌਰਾਨ ਇਲਾਕੇ ਦੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਪਿਛਲੇ 13 ਸਾਲਾਂ ਤੋਂ ਨਿਰੰਤਰ ਲੋਕ ਭਲਾਈ ਦੇ ਕੰਮਾਂ ਵਿਚ ਜੁਟੀ ਇਹ ਐਨ.ਜੀ.ਓ. ਹਰ ਸਾਲ ਖ਼ੂਨਦਾਨ ਕੈਂਪ ਲਗਾਉਂਦੀ ਹੈ ਤਾਂ ਜੋ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ |