15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕਈ ਵਿਅਕਤੀਆਂ ਖ਼ਿਲਾਫ਼ ਨਸ਼ਾ ਰੋਕੂ ਐਕਟ ਅਧੀਨ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-01-2026
ਖਮਾਣੋਂ, 23 ਜਨਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਨਸ਼ਾ ਕਰਨ ਦੇ ਦੋ ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਪਹਿਲੇ ਮਾਮਲੇ 'ਚ ਥਾਣਾ ਖੇੜੀ ਨੌਧ ਸਿੰਘ ਦੇ ਸਹਾਇਕ ਥਾਣੇਦਾਰ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ ਤਾਂ ਪਿੰਡ ਕਾਲੇਵਾਲ ਦੇ ਬੱਸ ਸਟੈਂਡ ਨੇੜੇ ਹਰਪ੍ਰੀਤ ਸਿੰਘ ਹੈਪੀ ਵਾਸੀ ਭੜ੍ਹੀ, ਗੁਰਪ੍ਰੀਤ ਸਿੰਘ ਗਾਂਧੀ ਵਾਸੀ ਭੜ੍ਹੀ ਅਤੇ ਹਰਮਨਦੀਪ ਸਿੰਘ ਉਰਫ਼ ਲੰਬੂ ਕੋਟਲਾ ਅਜ਼ਨੇਰ ਦਾ ਸ਼ੱਕ ਦੇ ਆਧਾਰ 'ਤੇ ਡੋਪ ਟੈਸਟ ਕਰਵਾਇਆ, ਜੋ ਕਿ ਪਾਜ਼ੇਟਿਵ ਆਇਆ | ਇਸੇ ਤਰ੍ਹਾਂ ਦੂਜੇ ਮਾਮਲੇ 'ਚ ਖਮਾਣੋਂ ਥਾਣਾ ਮੁਖੀ ਸੁਰੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਅਨਾਜ ਮੰਡੀ ਗੇਟ ਨੇੜੇ ਗਸ਼ਤ ਕਰ ਰਹੇ ਸਨ ਤਾਂ ਜਗਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਵਾਰਡ ਨੰ. 4 ਖਮਾਣੋਂ ਅਤੇ ਜਸਵੀਰ ਸਿੰਘ ਪੁੱਤਰ ਜਗਪਾਲ ਸਿੰਘ ਵਾਸੀ ਵਾਰਡ ਨੰ. 6 ਖਮਾਣੋਂ ਨੂੰ ਨਸ਼ਾ ਕੀਤੇ ਹੋਣ 'ਤੇ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ, ਜੋ ਕਿ ਪਾਜ਼ੇਟਿਵ ਆਇਆ | ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਨਸ਼ਾ ਰੋਕੂ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਪੰਥ ਰਤਨ ਡਾ. ਇੰਦਰਜੀਤ ਸਿੰਘ ਯਾਦਗਾਰੀ ਭਾਸ਼ਨ ਲੜੀ ਸ਼ੁਰੂ <br/> ਅਗਲੀ ਖ਼ਬਰ ਸਕਸ਼ਮ ਵੈੱਲਫੇਅਰ ਫਾਊਾਡੇਸ਼ਨ ਵਲੋਂ ਖ਼ੂਨਦਾਨ ਕੈਂਪ ਲਗਾਇਆ
Ad Position 24