ਭਾਦਸੋਂ, 24 ਜਨਵਰੀ (ਪ੍ਰਦੀਪ ਦੰਦਰਾਲਾ)-ਪੰਜਾਬ ਦੀ ਆਪ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਪੰਜਾਬ ਵਾਸੀਆਂ ਲਈ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ ਕਿਉਂਕਿ ਮਹਿੰਗਾਈ ਦੇ ਯੁੱਗ ਵਿਚ ਆਮ ਲੋਕਾਂ ਤੇ ਗਰੀਬ ਲੋਕਾਂ ਨੂੰ ਇਲਾਜ ਕਰਵਾਉਣਾ ਬਹੁਤ ਔਖਾ ਹੋ ਗਿਆ ਸੀ | ਇਹ ਸਕੀਮ ਪੰਜਾਬ ਦੇ ਹਰੇਕ ਵਾਸੀ ਨੂੰ ਮਿਲੇਗੀ ਉਹ ਚਾਹੇ ਆਮ ਲੋਕਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮ ਹੋਣ | ਸਰਕਾਰ ਦੇ ਇਸ ਫ਼ੈਸਲੇ ਨਾਲ ਆਮ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਚੋਣਾਂ ਸਮੇਂ ਕੀਤੇ ਵਾਅਦੇ ਸਿੱਖਿਆ ਤੇ ਸਿਹਤ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ 'ਆਪ' ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਅਜਿਹੇ ਲੋਕ ਭਲਾਈ ਸਕੀਮਾਂ ਜਿਹੇ ਉਪਰਾਲੇ ਜਾਰੀ ਰਹਿਣਗੇ |