ਪਟਿਆਲਾ, 24 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪਟਿਆਲਾ ਦੀ ਸੀਨੀਅਰ ਲੀਡਰਸ਼ਿਪ ਨੇ ਪੈਸਿਫਿਕ ਰਿਜ਼ਾਰਟਸ ਪਟਿਆਲਾ ਦਾ ਦੌਰਾ ਕੀਤਾ, ਜਿੱਥੇ 31 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਹੋਵੇਗੀ | ਜਿਸ 'ਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਵਰਕਰਾਂ ਨਾਲ ਮੀਟਿੰਗ ਕਰੇਗੀ | ਅੱਜ ਸਮੁੱਚੇ ਜ਼ਿਲ੍ਹੇ ਦੇ ਆਗੂਆਂ ਨੇ ਪੈਲੇਸ ਦਾ ਦੌਰਾ ਕਰਕੇ ਮੀਟਿੰਗ ਸੰਬੰਧੀ ਵਿਚਾਰ ਕੀਤੇ ਅਤੇ ਵੱਖ-ਵੱਖ ਵਰਕਰਾਂ ਦੀ ਡਿਊਟੀਆਂ ਲਾਈਆ | ਅੱਜ ਦੌਰਾ ਕਰਨ ਸਮੇਂ ਵਿਸ਼ੇਸ਼ ਤੌਰ 'ਤੇ ਸੁਰਜੀਤ ਸਿੰਘ ਰੱਖੜਾ, ਰਣਧੀਰ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਰਨ ਸਿੰਘ ਡੀ.ਟੀ.ਓ., ਹਰੀ ਸਿੰਘ ਪ੍ਰੀਤ ਕੰਬਾਈਨ, ਜਸਪਾਲ ਸਿੰਘ ਕਲਿਆਣ, ਧਰਮਿੰਦਰ ਸਿੰਘ ਭੋਜੇਮਾਜਰਾ ਹਾਜ਼ਰ ਸਨ | ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ 'ਚ ਪਾਰਟੀ ਦੀ ਪ੍ਰਫੁੱਲਤਾ ਲਈ ਜਿੱਥੇ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ ਜਾਵੇਗੀ ਉਥੇ ਨਾਲ ਹੀ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਇਹ ਮੀਟਿੰਗ ਵਰਕਰਾਂ 'ਚ ਜੋਸ਼ ਭਰੇਗੀ ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਾਰਟੀ ਪ੍ਰਧਾਨ ਦੇ ਨਾਲ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਵੇਗੀ | ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ, ਪੰਜਾਬ ਅਤੇ ਸਿੱਖ ਕੌਮ ਦੇ ਅਹਿਮ ਮੁੱਦਿਆਂ 'ਤੇ ਆਪਣੀ ਗੰਭੀਰ ਰਾਏ ਬਣਾ ਰਿਹਾ ਹੈ |