ਗÏਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ
ਅਜੀਤ ਡੈਸਕ
25-01-2026
ਮੁੱਖ ਮਹਿਮਾਨ ਪ੍ਰੋ. (ਡਾ.) ਰਤਨ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ¢ ਉਨ੍ਹਾਂ ਕਿਹਾ ਕਿ ਬੀ.ਐਡ. ਤੇ ਐਮ.ਐਡ ਦੇ ਵਿਦਿਆਰਥੀ ਭਵਿੱਖ ਤੇ ਅਧਿਆਪਕ ਹਨ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ¢ ਇਸ ਸਮਾਗਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਦÏਰਾਨ ਕਾਲਜ ਦੇ ਵਿਦਿਆਰਥੀਆਂ ਵਲੋਂ ਗਜ਼ਲ ਗਾਇਨ ਕੀਤਾ ਗਿਆ¢ ਅਸਿ.ਪ੍ਰੋ. ਯਸ਼ਪ੍ਰੀਤ ਸਿੰਘ ਰਜਿਸਟਰਾਰ (ਘਰੇਲੂ ਪ੍ਰੀਖਿਆਵਾਂ) ਦੁਆਰਾ ਧੰਨਵਾਦੀ ਸ਼ਬਦ ਕਹੇ ਗਏ¢ ਇਸ ਅਵਸਰ ਤੇ ਕਾਲਜ ਕÏਾਸਲ ਮੈਂਬਰ ਰੁਪਿੰਦਰ ਸਿੰਘ ਲਾਇਬ੍ਰੇਰੀਅਨ, ਡਾ. ਮਨਪ੍ਰੀਤ ਕÏਰ, ਡਾ. ਹਰਦੀਪ ਕÏਰ ਸੈਣੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਲ ਹੋਏ¢