19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਫਰੀਡਮ ਫਾਈਟਰ ਜਥੇਬੰਦੀਆਂ ਨੇ ਲਿਆ ਅਹਿਮ ਫੈਸਲਾ ਸਾਮਾਨ ਨਹੀਂ, ਸਨਮਾਨ ਦਿਉ

Ad Position 21
No active advertisement
ਅਜੀਤ ਡੈਸਕ 25-01-2026
ਪਟਿਆਲਾ, 24 ਜਨਵਰੀ (ਗੁਰਵਿੰਦਰ ਸਿੰਘ ਔਲਖ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤ ਪਰਿਵਾਰਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਅਹਿਮ ਮੀਟਿੰਗ ਮਿੰਨੀ ਸਕੱਤਰੇਤ ਵਿਖੇ ਹੋਈ¢ ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ 196 ਅਤੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ 234 ਦੇ ਸਾਂਝੇ ਆਗੂਆਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ¢ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ ਅਤੇ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ¢ ਫਰੀਡਮ ਫਾਈਟਰ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਦਾ ਕੋਈ ਵੀ ਨਤੀਜਾ ਨਹੀਂਾ ਨਿਕਲਿਆ¢ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੁਨਾਮ ਵਿਖੇ ਸਨਮਾਨ ਸਹੂਲਤਾਂ ਲਾਗੂ ਕਰਵਾਉਣ ਲਈ ਦੇਸ਼ ਭਗਤ ਪਰਿਵਾਰਾਂ ਵਲੋਂ ਦਿਨ ਰਾਤ ਦਾ ਧਰਨਾ ਲਗਾਇਆ ਜਾ ਰਿਹਾ ਹੈ¢ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਨਾਲ ਸਨਮਾਨ ਸਹੂਲਤਾਂ ਲਈ ਸੰਘਰਸ਼ ਤਾਂ ਸਾਡਾ ਹੱਕ ਹੈ, ਪ੍ਰੰਤੂ ਸਰਕਾਰ ਵਲੋਂ ਜਾਰੀ ਨੀਤੀਆਂ ਨੂੰ ਲਾਗੂ ਕਰਵਾਉਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ¢ ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਮਹੀਨੇਵਾਰ ਮੀਟਿੰਗ ਕਰਵਾਉਣ ਦੇ ਹੁਕਮਾਂ ਨੂੰ ਅਣਗÏਲਿਆਂ ਕੀਤਾ ਜਾ ਰਿਹਾ ਹੈ¢ ਜ਼ਿਲ੍ਹਾ ਸਕੱਤਰ ਸੁਖਵਿੰਦਰ ਖੁਰਾਣਾ ਅਤੇ ਜ਼ਿਲ੍ਹਾ ਜਰਨਲ ਸਕੱਤਰ ਰਾਜ ਕੁਮਾਰ ਡਕਾਲਾ ਨੇ ਕਿਹਾ ਕਿ ਗਣਤੰਤਰ ਦਿਵਸ ਮÏਕੇ ਹੋਣ ਵਾਲੇ ਸਮਾਗਮਾਂ ਵਿਚ ਸੁਤੰਤਰਤਾ ਸੰਗਰਾਮੀ ਪਰਿਵਾਰ ਸ਼ਮੂਲੀਅਤ ਕਰਨਗੇ¢ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਸ਼ਾਂਤਮਈ ਰੂਪ ਵਿੱਚ ਸਮਾਗਮ ਦਾ ਬਾਈਕਾਟ ਕੀਤਾ ਜਾਵੇਗਾ¢ ਗੁਰਇਕਬਾਲ ਸਿੰਘ ਸੰਧੂ ਅਤੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਦੇ ਨਾਂਮ ਤੇ ਰੱਖਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ¢ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਸੰਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ¢ ਦੋਨਾਂ ਫਰੀਡਮ ਫਾਈਟਰ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੈਨਲ ਮੀਟਿੰਗ ਤਹਿ ਕਰਵਾਈ ਜਾਵੇ¢ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਬਜ਼ੁਰਗਾਂ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅੰਗਰੇਜ਼ ਹਕੂਮਤ ਵਿਰੁੱਧ ਤਿੱਖੇ ਸੰਘਰਸ਼ ਕੀਤੇ ਗਏ ਹਨ ਤਾਂ ਉਨ੍ਹਾਂ ਦੇਸ਼ ਭਗਤਾਂ ਦੇ ਪਰਿਵਾਰ ਸਰਕਾਰਾਂ ਤੋਂ ਸਨਮਾਨ ਸਹੂਲਤਾਂ ਲਾਗੂ ਕਰਵਾਉਣ ਲਈ ਵੀ ਤਿੱਖਾ ਸੰਘਰਸ਼ ਉਲੀਕ ਸਕਦੇ ਹਨ¢ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਚੋਥੀ ਪੀੜ੍ਹੀ ਨੂੰ ਕਾਨੂੰਨੀ ਮਾਨਤਾ ਦੇਣ, ਨੋਕਰੀ ਵਿੱਚ ਵੱਖਰੀ ਪ੍ਰਮੋਸ਼ਨ ਪ੍ਰਕਿਰਿਆ, ਸਨਮਾਨ ਪੈਨਸ਼ਨ, ਸੁਤੰਤਰਤਾ ਸੰਗਰਾਮੀ ਭਲਾਈ ਬੋਰਡ, ਦੇਸ਼ ਭਗਤ ਯਾਦਗਾਰ ਹਾਲ ਬਣਾਉਣੇ, ਵਾਰਿਸਾਂ ਨੂੰ ਪਹਿਲ ਦੇ ਆਧਾਰ ਤੇ ਨੌਕਰੀ ਦੇਣਾ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ¢ ਅੱਜ ਦੀ ਇਕੱਤਰਤਾ ਦÏਰਾਨ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ, ਸੁਖਵਿੰਦਰ ਸਿੰਘ ਖੁਰਾਣਾ, ਇੰਦਰਪਾਲ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ, ਰਾਜ ਕੁਮਾਰ ਡਕਾਲਾ ਜ਼ਿਲ੍ਹਾ ਜਰਨਲ ਸਕੱਤਰ, ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਬਲਾਕ ਪ੍ਰਧਾਨ ਬੇਅੰਤ ਸਿੰਘ, ਖ਼ਜ਼ਾਨਚੀ ਜਰਨੈਲ ਸਿੰਘ ਸ਼ਾਮਲ ਹੋਏ¢
Ad Position 22
No active advertisement
ਪਿਛਲੀ ਖ਼ਬਰ 'ਦ ਮਿਲੇਨੀਅਮ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਮਾਨਵ ਵਿਕਾਸ ਸੰਸਥਾਨ ਨੇ ਕਿਸਾਨਾਂ ਨੂੰ ਖੇਤੀਬਾੜੀ ਸੰਬੰਧੀ ਜਾਗਰੂਕ ਕੀਤਾ
Ad Position 24