18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਕਾਲਰਜ਼ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 25-01-2026
ਰਾਜਪੁਰਾ, 24 ਜਨਵਰੀ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਸਕੂਲ ਦੀ ਪਿ੍ੰਸੀਪਲ ਆਸ਼ੂਤੋਸ਼ ਭਾਰਤੀ ਦੀ ਦੇਖ-ਰੇਖ 'ਚ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਗਿਆਨ ਦੀ ਦੇਵੀ ਦੀ ਮੂਰਤੀ 'ਤੇ ਫੁਲ ਚੜ੍ਹਾਏ ਗਏ ਅਤੇ ਮਾਂ ਸਰਸਵਤੀ ਦੀ ਅਰਾਧਨਾ ਕੀਤੀ ਗਈ ਤੇ 'ਓਮ ਸਰਸਵਤੀ ਨਮੋ ਨਮੋ' ਦੇ ਮੰਤਰ ਦਾ ਜਾਪ ਕਰਕੇ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਸਕੂਲ ਦੇ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਕੱਪੜੇ ਪਾ ਕੇ ਡਾਂਸ ਕੀਤਾ ਗਿਆ ਅਤੇ ਵੱਡੀ ਜਮਾਤ ਦੇ ਬੱਚਿਆਂ ਨੇ ਗਰੁੱਪ ਡਾਂਸ ਕਰਕੇ ਸਮਾਰੋਹ ਨੂੰ ਹੋਰ ਸ਼ਾਨਦਾਰ ਬਣਾ ਦਿੱਤਾ | ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਕਵਿਤਾ ਪਾਠ, ਭਾਸ਼ਣ ਅਤੇ ਬਸੰਤ ਪੰਚਮੀ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਮੈਡਮ ਸੁਦੇਸ਼ ਜੋਸ਼ੀ ਨੇ ਸਕੂਲ ਦੀਆਂ ਅਧਿਆਪਕਾਵਾਂ ਤੇ ਸਟਾਫ਼ ਨਾਲ ਮਾਂ ਸਰਸਵਤੀ ਅੱਗੇ ਫੂਲ ਮਾਲਾਵਾਂ ਭੇਟ ਕਰਕੇ ਦੀਪ ਜਗਾਏ | ਇਸ ਦੌਰਾਨ ਸਕੂਲ ਦੀ ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪਿ੍ੰਸੀਪਲ ਆਸ਼ੂਤੋਸ਼ ਭਾਰਤੀ ਨੇ ਕਿਹਾ ਕਿ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਨੂੰ ਹਰ ਕੋਈ ਪੂਜਦਾ ਹੈ ਤੇ ਬਸੰਤ ਪੰਚਮੀ ਦਾ ਤਿਉਹਾਰ ਖ਼ੁਸ਼ੀ ਅਤੇ ਖ਼ੁਸ਼ਹਾਲੀ ਦਾ ਪ੍ਰਤੀਕ ਹੈ | ਇਸ ਮੌਕੇ ਸਕੂਲ ਦਾ ਸਟਾਫ਼ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਲੌਟ, ਬਿੱਲੂ ਅਗਲੀ ਖ਼ਬਰ ਕੇਂਦਰੀ ਗੁਰਦੁਆਰਾ ਸਿੰਘ ਸਭਾ 'ਚ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ
Ad Position 24