18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੌਮੀ ਸੜਕ ਸੁਰੱਖਿਆ ਪ੍ਰੋਗਰਾਮ ਤਹਿਤ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 25-01-2026
ਰਾਜਪੁਰਾ, 24 ਜਨਵਰੀ (ਜੀ.ਪੀ. ਸਿੰਘ)-ਸਥਾਨਕ ਪੀ.ਅੱੈਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਟਰੈਫ਼ਿਕ ਪੁਲਿਸ ਰਾਜਪੁਰਾ ਵਲੋਂ ਟਰੈਫ਼ਿਕ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਦੀ ਅਗਵਾਈ ਹੇਠ 1 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨੇ ਦੇ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਟਰੈਫ਼ਿਕ ਪੁਲਿਸ ਰਾਜਪੁਰਾ ਦੇ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰੈਫ਼ਿਕ ਪੁਲਿਸ ਪਟਿਆਲਾ ਦੇ ਐੱਸ.ਪੀ. ਹਰਿੰਦਰ ਸਿੰਘ ਮਾਨ ਅਤੇ ਡੀ.ਐੱਸ.ਪੀ. ਪੁਨੀਤ ਸਿੰਘ ਚਹਿਲ ਦੀ ਅਗਵਾਈ 'ਚ ਕੌਮੀ ਸੜਕ ਸੁਰੱਖਿਆ ਮਹੀਨੇ ਦੇ ਚਲਦਿਆਂ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ | ਇਸ ਲਈ ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਦੀ ਵਰਤੋਂ ਕੀਤੀ ਜਾਵੇ ਅਤੇ ਆਪਣੇ ਵਾਹਨ ਦੇ ਸਾਰੇ ਕਾਗ਼ਜ਼ਾਤ ਮੁਕੰਮਲ ਹੋਣੇ ਚਾਹੀਦੇ ਹਨ | ਇਸ ਤਰ੍ਹਾਂ ਦੋ ਪਈਆ ਵਾਹਨ ਚਾਲਕਾਂ ਨੂੰ ਹੈਲਮਟ ਦੀ ਵਰਤੋਂ ਕਰਨਾ ਲਾਜ਼ਮੀ ਹੈ ਅਤੇ ਟਰੈਫ਼ਿਕ ਲਾਈਟਾਂ, ਟਰੈਫ਼ਿਕ ਸਿਗਨਲ ਸਮੇਤ ਸਾਰੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਤਾਂ ਜੋ ਸਾਡੇ ਵਲੋਂ ਵਰਤੀ ਗਈ ਅਣਗਹਿਲੀ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਸੜਕੀ ਹਾਦਸਾ ਨਾ ਵਾਪਰ ਸਕੇ | ਇਸ ਮੌਕੇ ਟਰੈਫ਼ਿਕ ਪੁਲਿਸ ਰਾਜਪੁਰਾ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ, ਹੌਲਦਾਰ ਨਰਿੰਦਰ ਪਾਲ ਸਿੰਘ ਸਮੇਤ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਹਲਕਾ ਇੰਚਾਰਜ ਜੱਗਾ ਵਲੋਂ ਚਰਨਜੀਤ ਸਿੰਘ ਬਰਾੜ ਦਾ ਭਰਵਾਂ ਸਵਾਗਤ ਅਗਲੀ ਖ਼ਬਰ 'ਦ ਮਿਲੇਨੀਅਮ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ
Ad Position 24